ਕਪੂਰਥਲਾ,(ਸਮਾਜ ਵੀਕਲੀ) ( ਕੌੜਾ )– ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਚ ਹਾਈਵੇਅ ‘ਤੇ ਟਰੱਕ ਦੇ ਪਲਟਣ ਨਾਲ ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਠੱਟਾ ਨਵਾਂ ਦੇ ਨੌਜਵਾਨ ਸਤਬੀਰ ਸਿੰਘ ਥਿੰਦ (ਪੁੱਤਰ ਤਰਸੇਮ ਸਿੰਘ ਰਿਟਾਇਰ ਸਬ ਇੰਸਪੈਕਟਰ) ਦੀ ਬੀਤੇ ਦਿਨ ਮੌਤ ਹੋ ਗਈ ਸੀ ।ਜਿਨ੍ਹਾਂ ਦੀ ਮ੍ਰਿਤਕ ਦੇਹ ਨੂੰ ਆਸਟਰੇਲੀਆ ਤੋਂ 28 ਫਰਵਰੀ ਨੂੰ ਲਿਆਂਦਾ ਜਾਵੇਗਾ ਤੇ ਉਨ੍ਹਾਂ ਦਾ ਸੰਸਕਾਰ ਪਿੰਡ ਠੱਟਾ ਨਵਾਂ ਵਿਖੇ 28 ਨੂੰ ਦੁਪਹਿਰ 1 ਵਜੇ ਧਾਰਮਿਕ ਰੀਤੀ ਰਿਵਾਜ ਮੁਤਾਬਕ ਕੀਤਾ ਜਾਵੇਗਾ ।ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਸ ਦੇ ਸੇਵਾ ਮੁਕਤ ਸਬ ਇੰਸਪੈਕਟਰ ਤਰਸੇਮ ਸਿੰਘ ਠੱਟਾ ਨਵਾਂ ਨੇ ਦੱਸਿਆ ਕਿ ਉਨ੍ਹਾਂ ਦਾ ਸਪੁੱਤਰ ਸਤਬੀਰ ਸਿੰਘ ਥਿੰਦ ਨੇ ਆਸਟਰੇਲੀਆ ਦੇ ਸਿਡਨੀ ਸ਼ਹਿਰ ਵਿਚ ਟਰੱਕ ‘ਚ ਇਮਾਰਤੀ ਸਮੱਗਰੀ ਲੋਡ ਕੀਤੀ ਹੋਈ ਸੀ ਅਤੇ ਹਾਈਵੇਅ ‘ਤੇ ਜਾ ਰਿਹਾ ਸੀ ਕਿ ਅਚਾਨਕ 12 ਤੇ 13 ਫਰਵਰੀ ਦੀ ਦਰਮਿਆਨੀ ਰਾਤ ਸਮੇਂ ਟਰੱਕ ਪਲਟ ਗਿਆ ਅਤੇ ਦੂਜੇ ਪਾਸੇ ਤੋਂ ਆ ਰਿਹਾ ਇੱਕ ਹੋਰ ਟਰੱਕ ਵੀ ਇਸ ਨਾਲ ਟਕਰਾਅ ਗਿਆ। ਸਿਡਨੀ ਪੁਲਸ ਵਲੋਂ ਮੌਕੇ ‘ਤੇ ਪਹੁੰਚ ਕੇ ਵੱਡੀ ਮਸ਼ੱਕਤ ਨਾਲ ਪੰਜਾਬੀ ਟਰੱਕ ਡਰਾਈਵਰ ਨੂੰ ਬਾਹਰ ਕੱਢਿਆ । ਜਿਸ ਦੀ ਬਦਕਿਸਮਤੀ ਨਾਲ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ।
https://play.google.com/store/apps/details?id=in.yourhost.samaj