*ਕਰਿਆਨੇ ਦੀਆਂ ਦੁਕਾਨਾਂ ਤੋਂ ਸ਼ਰਾਬ ਮਿਲਣ ਦੀ ਸ਼ੁਰੂਆਤ ਕਰਨੀ ਹੀ ਪੰਜਾਬ ਲਈ ਘਾਤਕ*
ਅੱਪਰਾ, ਜੱਸੀ (ਸਮਾਜ ਵੀਕਲੀ)-ਅੱਜ ਅੱਪਰਾ ਵਿਖੇ ਗੱਲਬਾਤ ਕਰਦਿਆਂ ਸ੍ਰੋਮਣੀ ਅਕਾਲੀ ਦਲ ਬਾਦਲ ਸਰਕਲ ਅੱਪਰਾ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਜੌਹਲ ਨੇ ਕਿਹਾ ਕਿ ਆਪ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਪੂਰੀ ਤਰਾਂ ਦਸ਼ਾ ਤੇ ਦਿਸ਼ਾਹੀਣ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਇਹ ਜਰੂਰੀ ਹੈ ਕਿ ਨਸ਼ੇ ਨੂੰ ਠੱਲ ਪਾਈ ਜਾਵੇ ਪਰੰਤੂ ਆਪ ਦੀ ਸਰਕਾਰ ਤਾਂ ਸ਼ਰਾਬ ਤੇ ਬੀਅਰ ਦੀ ਵਿਕਰੀ ਠੇਕਿਆਂ ਦੇ ਨਾਲ ਨਾਲ ਛੋਟੀਆਂ ਕਰਿਆਨੇ ਦੀਆਂ ਦੁਕਾਨਾਂ ’ਤੇ ਵੀ ਸ਼ੁਰੂ ਕਰਨ ਜਾ ਰਹੀ ਹੈ, ਜਿਸਦੇ ਸਿੱਟੇ ਬਹੁਤ ਹੀ ਭਿਆਨਕ ਨਿਕਲਣਗੇ। ਉਨਾਂ ਸਵਾਲ ਕਰਦਿਆਂ ਕਿਹਾ ਕਿ ਜੇਕਰ ਇਹੀ ਬਦਲਾਅ ਹੈ ਤਾਂ ਅਜਿਹੇ ਬਦਲਾਅ ਦੀ ਪੰਜਾਬ ਵਾਸੀਆਂ ਨੂੰ ਜਰੂਰਤ ਨਹੀਂ ਹੈ। ਉਨਾਂ ਅੱਗੇ ਕਿਹਾ ਕਿ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੀਆਂ ਔਰਤਾਂ ਆਪ ਸਰਕਾਰ ਦੇ ਪ੍ਰਤੀ ਮਹਿਲਾ ਇੱਕ ਹਜ਼ਾਰ ਰੁਪਏ ਮਹੀਨੇ ਦੀ ਉਡੀਕ ਕਰ ਰਹੀਆਂ ਹਨ। ਉਨਾਂ ਕਿਹਾ ਕਿ ਆਪ ਸਰਕਾਰ ਬਿਲਕੁਲ ਝੂਠ ਤੇ ਲਾਰਿਆ ਦਾ ਪੁਲੰਦਾ ਹੈ, ਜਿਸ ਤੋਂ ਸਾਵਧਾਨ ਹੋਣ ਦੀ ਲੋੜ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly