ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਪਿੰਡ ਬਚਾਓ, ਪੰਜਾਬ ਬਚਾਓ ਮੁਹਿੰਮ ਤਹਿਤ ਚੰਡੀਗੜ੍ਹ ਵਿਖੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਮੁਹਿੰਮ ਦੇ ਪ੍ਰਮੁੱਖ ਆਗੂ ਸਾਥੀ ਕਰਨ ਰਾਣਾ ਨੇ ਦੱਸਿਆ ਕਿ ਇਸ ਇਤਿਹਾਸਕ ਇਕੱਠ ਵਿੱਚ ਪੰਜਾਬ ਦੇ ਉੱਗੇ ਚਿੰਤਕਾਂ, ਬੁੱਧੀਜੀਵੀਆਂ, ਕਿਸਾਨ ਅਤੇ ਮਜ਼ਦੂਰ ਆਗੂਆਂ ਨੇ ਭਰਵੀਂ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਪੰਜਾਬ ਦੇ ਭਖਦੇ ਮੁੱਦਿਆਂ ‘ਤੇ ਇੱਕ ਅਹਿਮ ਸੰਕਲਪ ਪੱਤਰ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਪੰਜਾਬ ਦੀਆਂ ਸਮੂਹ ਰਾਜਨੀਤਿਕ ਧਿਰਾਂ ਨੂੰ ਸੱਦਾ ਪੱਤਰ ਭੇਜੇ ਗਏ ਸਨ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (ਬੀਜੇਪੀ) ਦਾ ਕੋਈ ਵੀ ਨੁਮਾਇੰਦਾ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਇਆ, ਜਦੋਂ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਇਸ ਮੁਹਿੰਮ ਲਈ ਆਪਣਾ ਵਿਸ਼ੇਸ਼ ਸੰਦੇਸ਼ ਭੇਜਿਆ ਗਿਆ। ਸਾਥੀ ਕਰਨ ਰਾਣਾ ਨੇ ਅੱਗੇ ਦੱਸਿਆ ਕਿ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪੇਸ਼ ਕੀਤੇ ਗਏ ਸੰਕਲਪ ਪੱਤਰ ‘ਤੇ ਪੂਰਨ ਸਹਿਮਤੀ ਪ੍ਰਗਟਾਈ ਹੈ। ਇਸ ਸੈਮੀਨਾਰ ਵਿੱਚ ਪੰਜਾਬ ਲਈ ਵੱਧ ਅਧਿਕਾਰਾਂ ਦੀ ਮੰਗ, ਦੇਸ਼ ਦੇ ਫੈਡਰਲ ਢਾਂਚੇ ਨੂੰ ਮਜ਼ਬੂਤ ਕਰਨ, ਸ਼ਕਤੀਆਂ ਦਾ ਹੇਠਲੇ ਪੱਧਰ ਤੱਕ ਵਿਕੇਂਦਰੀਕਰਨ ਕਰਨ ਸਮੇਤ ਸੂਬੇ ਦੇ ਸਭ ਤੋਂ ਵੱਡੇ ਕੋੜ੍ਹ ਬੇਰੁਜ਼ਗਾਰੀ ਅਤੇ ਨਸ਼ਿਆਂ ਵਰਗੇ ਗੰਭੀਰ ਮੁੱਦਿਆਂ ‘ਤੇ ਸਾਰੀਆਂ ਧਿਰਾਂ ਨੇ ਇੱਕਸੁਰ ਹੁੰਦਿਆਂ ਹਾਮੀ ਭਰੀ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਿਆਸੀ ਪਾਰਟੀਆਂ ਵੱਲੋਂ ਅਜਿਹੇ ਗੰਭੀਰ ਮੁੱਦਿਆਂ ‘ਤੇ ਸਹਿਮਤੀ ਜਤਾਉਣਾ ਇੱਕ ਚੰਗਾ ਕਦਮ ਹੈ, ਪਰ ਹੁਣ ਇਨ੍ਹਾਂ ਧਿਰਾਂ ਦੀ ਅਸਲ ਪਰਖ ਚੋਣਾਂ ਅਤੇ ਸਿਆਸੀ ਮੈਦਾਨ ਦੇ ਅਮਲਾਂ ਤੋਂ ਹੋਵੇਗੀ ਕਿ ਉਹ ਪੰਜਾਬ ਦੇ ਹਿੱਤਾਂ ਲਈ ਕਿੰਨੀ ਸੰਜੀਦਗੀ ਨਾਲ ਪਹਿਰਾ ਦਿੰਦੀਆਂ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



