(ਸਮਾਜ ਵੀਕਲੀ): ਇੰਚਾਰਜ ਸਕੱਤਰ ਖੇਡ ਵਿਭਾਗ ਤੇਜਿੰਦਰ ਸਿੰਘ ਪੱਡਾ ਨੇ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਇਹ ਖੁਸ਼ੀ ਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ ਦੀ ਸਿੱਖ ਬੱਚੀ ਬੀਬਾ ਕਮਲਪ੍ਰੀਤ ਕੌਰ ਡਿਸਕਸ ਥਰੋਅਰ ਨੇ ਟੋਕੀਓ ਉਲੰਪਿਕ ਵਿੱਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦੇ ਹੋਏ ਸੈਮੀਫਾਈਨਲ ਜਿੱਤ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ । ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਵੱਡਾ ਮਾਣ ਹੈ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁ: ਪ੍ਰਬੰਧ ਕਮੇਟੀ ਦੇ ਮਾਨਯੋਗ ਪ੍ਰਧਾਨ ਸਾਹਿਬ ਬੀਬੀ ਜਗੀਰ ਕੌਰ ਨੇ ਇਸ ਸਿੱਖ ਬੱਚੀ ਨੂੰ ਉਲੰਪਿਕ ਦੀ ਤਿਆਰੀ ਵਾਸਤੇ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਸੀ ਤੇ ਬੱਚੀ ਦੇ ਕੋਚ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਸੀ ।
ਉਨ੍ਹਾਂ ਕਿਹਾ ਕਿ ਪ੍ਰਧਾਨ ਸਾਹਿਬ ਬੀਬੀ ਜਗੀਰ ਕੌਰ ਵੱਲੋਂ ਖੇਡਾਂ ਪ੍ਰਤੀ ਦਿਖਾਈ ਜਾ ਰਹੀ ਵਿਸ਼ੇਸ਼ ਰੁਚੀ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਆਰੰਭ ਕੀਤੇ ਕਾਰਜਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ । ਉਨ੍ਹਾਂ ਕਿਹਾ ਕਿ ਬੀਬਾ ਕੋਮਲਪ੍ਰੀਤ ਕੌਰ ਨੇ ਉਲੰਪਿਕ ਵਿੱਚ ਆਪਣੇ ਦੇਸ਼ ਕੌਮ ਲਈ ਇੱਕ ਮੈਡਲ ਪੱਕਾ ਕਰ ਲਿਆ ਹੈ ਤੇ ਅਸੀਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਬੀਬਾ ਕੋਮਲਪ੍ਰੀਤ ਕੌਰ ਸਮੇਤ ਸਮੁੱਚੇ ਭਾਰਤੀ ਖਿਡਾਰੀ ਚੰਗਾ ਪ੍ਰਦਰਸ਼ਨ ਕਰਦੇ ਹੋਏ ਵੱਧ ਤੋਂ ਵੱਧ ਤਮਗੇ ਜਿੱਤ ਕੇ ਵਤਨ ਪਰਤਣ ।
ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਇੰਜ. ਸਵਰਨ ਸਿੰਘ ,ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਰੇਸ਼ਮ ਸਿੰਘ ਮੁਕਤਸਰੀ ,ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ , ਜਥੇ ਗੁਰਦਿਆਲ ਸਿੰਘ ਖਾਲਸਾ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ , ਗੁਰਦੁਆਰਾ ਬੇਰ ਸਾਹਿਬ ਦੇ ਐਡੀਸਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ , ਐਡੀਸਨਲ ਮੈਨੇਜਰ ਕੁਲਵੰਤ ਸਿੰਘ , ਜਥੇ ਜਸਬੀਰ ਸਿੰਘ ਭੌਰ , ਭੁਪਿੰਦਰ ਸਿੰਘ ਖਜਾਨਚੀ ਬੇਰ ਸਾਹਿਬ , ਬੀਬੀ ਬਲਜੀਤ ਕੌਰ ਕਮਾਲਪੁਰ , ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ,ਸੁਖਵਿੰਦਰ ਸਿੰਘ ਰਿਕਾਰਡ ਕੀਪਰ, ਰਣਜੀਤ ਸਿੰਘ ਠੱਟਾ ਆਰ.ਕੇ. , ਸੁਖਜਿੰਦਰ ਸਿੰਘ ਰਿਕਾਰਡ ਬ੍ਰਾਂਚ ਤੇ ਹੋਰਨਾਂ ਸ਼ਿਰਕਤ ਕੀਤੀ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly