ਹੈਦਰਾਬਾਦ— ਤੇਲਗੂ ਸਿਨੇਮਾ ਦੇ ਸੁਪਰਸਟਾਰ ਅੱਲੂ ਅਰਜੁਨ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਭਗਦੜ ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। 4 ਦਸੰਬਰ ਨੂੰ ਉਨ੍ਹਾਂ ਦੀ ਫਿਲਮ ‘ਪੁਸ਼ਪਾ 2’ ਦੀ ਸਕਰੀਨਿੰਗ ਦੌਰਾਨ ਮਚੀ ਭਗਦੜ ‘ਚ ਇਕ ਔਰਤ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ। ਪੁਲਸ ਨੇ ਇਸ ਘਟਨਾ ਲਈ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਅੱਲੂ ਅਰਜੁਨ ਦੀ ਲੋਕਪ੍ਰਿਅਤਾ ਕਾਰਨ ਥੀਏਟਰ ਵਿੱਚ ਭੀੜ ਕਾਬੂ ਤੋਂ ਬਾਹਰ ਹੋ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ, ਅੱਲੂ ਅਰਜੁਨ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰ ਰਿਹਾ ਹੈ। ਉਨ੍ਹਾਂ ਪਰਿਵਾਰ ਨੂੰ ਆਰਥਿਕ ਮਦਦ ਦੇਣ ਦਾ ਵਾਅਦਾ ਕੀਤਾ ਸੀ ਅਤੇ 25 ਲੱਖ ਰੁਪਏ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਸੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਇਸ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋ ਸਕਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



