ਆਰ ਸੀ ਐਫ ਬਚਾਓ ਸੰਘਰਸ਼ ਕਮੇਟੀ ਵੱਲੋਂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਆਰ ਸੀ ਐਫ ਬਚਾਓ ਸੰਘਰਸ਼ ਕਮੇਟੀ, ਰੇਲ ਕੋਚ ਫੈਕਟਰੀ, ਕਪੂਰਥਲਾ ਨੇ ਤਿੰਨ ਫੌਜਦਾਰੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਜਨਰਲ ਮੈਨੇਜਰ, ਰੇਲ ਕੋਚ ਫੈਕਟਰੀ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ। ਰੇਲ ਕੋਚ ਫੈਕਟਰੀ ਕਪੂਰਥਲਾ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਯੂਨੀਅਨਾਂ ਅਤੇ ਐਸੋਸੀਏਸ਼ਨਾਂ, ਆਰਸੀਐਫ ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਬਸਤੀਵਾਦੀ ਵਿਰਸੇ ਤੋਂ ਛੁਟਕਾਰਾ ਦਿਵਾਉਣ ਦੇ ਨਾਂ ’ਤੇ ਲੋਕਤੰਤਰੀ ਦੇਸ਼ ਨੂੰ ਪੁਲੀਸ ਰਾਜ ਵਿੱਚ ਬਦਲਣ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸੈਂਕੜੇ ਮੁਲਾਜ਼ਮਾਂ ਨੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਚੌਂਕ ਤੋਂ ਰੋਸ ਮਾਰਚ ਕੱਢਿਆ ਅਤੇ ਫਿਰ ਜਨਰਲ ਮੈਨੇਜਰ ਰਾਡਿਕਾ ਕਪੂਰਥਲਾ ਨੂੰ ਮੰਗ ਪੱਤਰ ਸੌਂਪਿਆ। ਆਰਸੀਐਫ ਬਚਾਓ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਬਸਤੀਵਾਦੀ ਵਿਰਸੇ ਤੋਂ ਛੁਟਕਾਰਾ ਦਿਵਾਉਣ ਦੇ ਨਾਂ ’ਤੇ 1 ਜੁਲਾਈ 2024 ਨੂੰ ਲਾਗੂ ਕੀਤੇ ਗਏ ਤਿੰਨ ਨਵੇਂ ਫੌਜਦਾਰੀ ਕਾਨੂੰਨ ਅਸਲ ਬਸਤੀਵਾਦੀ ਕਾਨੂੰਨਾਂ ਦੀ ਧਾਰ ਨੂੰ ਹੋਰ ਤਿੱਖਾ ਕਰਨਗੇ। ਇਹ ਕਾਨੂੰਨ ਵੀ ਨਿਆਂ ਦੀ ਬਜਾਏ ਸਜ਼ਾ ਦੇ ਸਿਧਾਂਤ ‘ਤੇ ਆਧਾਰਿਤ ਹਨ ਅਤੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੇ ਵਿਰੁੱਧ ਹਨ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸੰਕਟ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਨੂੰ ਦਬਾਉਣ ਲਈ ਹੀ ਇਸੇ ਤਰ੍ਹਾਂ ਦੇ ਕਾਨੂੰਨ ਬਣਾਏ ਗਏ ਹਨ ਅਤੇ ਲੋਕਾਂ ਨੂੰ ਡਰਾ ਧਮਕਾ ਕੇ ਰੱਖਣ ਟੇਕ ਰੱਖੀ ਗਈ ਹੈ। ਇਨ੍ਹਾਂ ਨਵੇਂ ਅਪਰਾਧਿਕ ਕਾਨੂੰਨਾਂ ਵਿਰੁੱਧ ਸਾਂਝਾ ਸੰਘਰਸ਼ ਸਮੇਂ ਦੀ ਲੋੜ ਹੈ। ਆਰ ਸੀ ਐਫ ਮੈਨਸ ਯੂਨੀਅਨ ਦੇ ਜ਼ੋਨਲ ਸਕੱਤਰ ਸ੍ਰੀ ਰਾਜਿੰਦਰ ਸਿੰਘ ਨੇ ਕਿਹਾ ਕਿ ਤਿੰਨ ਨਵੇਂ ਫੌਜਦਾਰੀ ਕਾਨੂੰਨ ਬੁਨਿਆਦੀ ਮਨੁੱਖੀ ਅਧਿਕਾਰਾਂ, ਟਰੇਡ ਯੂਨੀਅਨ, ਸ਼ਾਂਤਮਈ ਸੰਘਰਸ਼ ਆਦਿ ’ਤੇ ਹਮਲਾ ਹੈ।  ਆਰ ਸੀ ਐਫ ਬਚਾਓ ਸੰਘਰਸ਼ ਕਮੇਟੀ ਵੱਲੋਂ 8 ਅਗਸਤ 2024 ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਵੀ ਦੇਵੇਗੀ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਇਸ ਨਾਜ਼ੁਕ ਮੁੱਦੇ ‘ਤੇ ਭਵਿੱਖ ਦੇ ਪ੍ਰੋਗਰਾਮਾਂ ‘ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ |ਸ਼੍ਰੀ ਸਰਵਜੀਤ ਸਿੰਘ, ਸ਼੍ਰੀ ਅਮਰੀਕ ਸਿੰਘ, ਸ਼੍ਰੀ ਪਰਮਜੀਤ ਸਿੰਘ ਖਾਲਸਾ, ਸ਼੍ਰੀ ਮਨਜੀਤ ਸਿੰਘ ਬਾਜਵਾ, ਸ਼੍ਰੀ ਰਾਜਿੰਦਰ ਸਿੰਘ, ਸ਼੍ਰੀ ਰਾਜਵੀਰ ਸ਼ਰਮਾ, ਸ਼੍ਰੀ ਤਾਲਿਬ ਮੁਹੰਮਦ, ਸ਼੍ਰੀ ਦਰਸ਼ਨ ਲਾਲ, ਸ਼੍ਰੀ ਜਗਤਾਰ ਸਿੰਘ, ਸ਼੍ਰੀ ਸੋਹਨ ਲਾਲ ਬੈਠਾ, ਸ਼੍ਰੀ ਅਰਵਿੰਦ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਮੀਟਿੰਗ ਵਿੱਚ ਚੱਲਿਆ ਰਚਨਾਵਾਂ ਦਾ ਦੌਰ
Next articleਮਾਸਟਰ ਕਾਡਰ ਤੋਂ ਲੈਕਚਰਾਰਾਂ ਦੀਆਂ ਪ੍ਰਮੋਸਨਾਂ ਜਲਦ….ਕਨਵੀਨਰ ਸਾਂਝਾ ਅਧਿਆਪਕ ਮੋਰਚਾ