HOME ਆਰ.ਕੇ. ਆਰੀਆ ਕਾਲਜ ਵਿਖੇ ਲੱਗੇ ਕੈਂਪ ਦੌਰਾਨ ਬਣਾਏ ਗਏ ਨੇਤਰਹੀਣ ਦਿਵਿਯਾਂਗ ਵਿਅਕਤੀਆਂ...

ਆਰ.ਕੇ. ਆਰੀਆ ਕਾਲਜ ਵਿਖੇ ਲੱਗੇ ਕੈਂਪ ਦੌਰਾਨ ਬਣਾਏ ਗਏ ਨੇਤਰਹੀਣ ਦਿਵਿਯਾਂਗ ਵਿਅਕਤੀਆਂ ਦੇ ਦਸਤਾਵੇਜ

3
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰ.ਕੇ. ਆਰੀਆ ਕਾਲਜ ਰਾਹੋਂ ਰੋਡ ਨਵਾਂਸ਼ਹਿਰ ਵਿਖੇ 22ਵਾਂ ਨੇਤਰਹੀਣ ਦਿਵਿਯਾਂਗ ਵਿਅਕਤੀਆਂ ਦੇ ਦਸਤਾਵੇਜ ਬਣਾਉਣ ਲਈ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸਵੇਰੇ 09:30 ਵਜੇ ਤੋਂ 02:30 ਵਜੇ ਤੱਕ ਲਗਾਇਆ ਗਿਆ। ਕੈਂਪ ਵਿੱਚ ਨੇਤਰਹੀਣ ਦਿਵਿਯਾਂਗ ਵਿਅਕਤੀਆਂ ਦੇ ਮੌਕੇ ’ਤੇ ਦਸਤਾਵੇਜ ਬਣਾਉਣ ਸਿਹਤ ਵਿਭਾਗ, ਸੇਵਾ ਕੇਂਦਰ, ਜ਼ਿਲ੍ਹਾ ਸਮਾਜਿਕ ਸੁਰੱਖਿਆ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਕਾਰਜਸਾਧਕ ਅਫ਼ਸਰ ਨਵਾਂਸ਼ਹਿਰ/ਰਾਹੋਂ ਵੱਲੋਂ ਦਿਵਿਯਾਂਗ ਵਿਅਕਤੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਸਟਾਲ ਲਗਾਏ ਗਏ। ਕੈਂਪ ਵਿੱਚ ਆਧਾਰ ਕਾਰਡ, ਦਿਵਿਯਾਂਗਤਾ ਸਰਟੀਫਿਕੇਟ, ਸਿਹਤ ਬੀਮਾ ਕਾਰਡ, ਪੈਨਸ਼ਨ, ਆਦਿ ਸਬੰਧੀ ਦਸਤਾਵੇਜ ਬਣਾਏ ਗਏ। ਕੈਂਪ ਵਿੱਚ ਅੱਖਾਂ ਦੇ ਡਾਕਟਰ ਸਵਰਨਜੀਤ , ਓਥੈਲਮਿਕ ਅਫ਼ਸਰ ਦੀਪਕ ਸ਼ਰਮਾ, ਈ.ਐਨ.ਟੀ. ਡਾ. ਅਮਿਤ ਕੁਮਾਰ, ਹੱਡਿਆਂ ਦੇ ਡਾ. ਅਸ਼ੋਕ ਗੋਇਲ ਹਾਜ਼ਰ ਸਨ। ਇਸ ਤੋਂ ਇਲਾਵਾ ਸੇਵਾ ਕੇਂਦਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਤੋਂ ਵੀ ਕਰਮਚਾਰੀ ਹਾਜ਼ਰ ਸਨ। ਪ੍ਰਧਾਨ ਵਿਕਰਾਂਤ ਦੱਤਾ ਲੁਇਸ ਬਰੇਲ ਵੈਲਫੇਅਰ ਐਸੋਸੀਏਸ਼ਨ ਆਫ਼ ਦਾ ਬਲਾਈਂਡ ਜਲੰਧਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਆਰ.ਕੇ ਆਰੀਆ ਕਾਲਜ ਵਿਖੇ 22ਵਾਂ ਨੇਤਰਹੀਣ ਦਿਵਿਯਾਂਗ ਵਿਅਕਤੀਆਂ ਦੇ ਦਸਤਾਵੇਜ਼ ਬਣਾਉਣ ਲਈ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੁੱਖ ਮਕਸਦ ਹੈ ਕਿ ਦਿਵਿਯਾਂਗ ਵਿਅਕਤੀਆਂ ਨੂੰ ਵੱਖ-ਵੱਖ ਦਫ਼ਤਰਾਂ ਵਿੱਚ ਜਾ ਕੇ ਆਪਣੇ ਦਸਤਾਵੇਜ ਨਾ ਬਣਾਉਣੇ ਪੈਣ ਕੈਂਪ ਵਿੱਚ ਇੱਕੋ ਥਾਂ ‘ਤੇ ਉਨ੍ਹਾਂ ਦੇ ਸਾਰੇ ਦਸਤਾਵੇਜ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਬਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਖਾਸ ਕਰਕੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਿਛਲੇ 10 ਸਾਲਾਂ ਤੋਂ ਵੱਖ-ਵੱਖ ਜ਼ਿਲ੍ਹਿਆਂ, ਬਲਾਕਾਂ ਅੰਦਰ ਵੱਖ-ਵੱਖ ਥਾਂਵਾਂ ’ਤੇ ਕੈਂਪ ਲਗਾਏ ਗਏ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜਗਤਾਰ ਸਿੰਘ ਮੈਮੋਰੀਅਲ ਹਾਕੀ ਟੂਰਨਾਮੈਂਟ ਕਮੇਟੀ ਨੇ ਆਗਾਮੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਸੰਬੰਧੀ ਆਪਣੇ ਮਾਡਲ ਟਾਊਨ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ
Next articleਡਾ. ਬੀ. ਆਰ. ਅੰਬੇਡਕਰ ਨੇ ਸਿੱਖ ਧਰਮ ਨੂੰ ਕਿਉਂ ਨਹੀਂ ਅਪਣਾਇਆ? ਇੱਕ ਆਲੋਚਨਾਤਮਕ ਅੰਬੇਡਕਰਵਾਦੀ ਵਿਸ਼ਲੇਸ਼ਣ