
ਆਰ.ਸੈਟੀ ਦਾ ਲਕਸ਼ ਹਰ ਔਰਤ ਆਤਮ ਨਿਰਭਰ ਹੋਵੇ- ਪਾਹਵਾ
ਕਪੂਰਥਲਾ (ਕੌੜਾ)-ਆਰ.ਸੈਟੀ ( ਰੁਰਲ ਸੇਲਫ਼ ਟ੍ਰੇਨਿੰਗ ਇੰਸਟੀਚਿਊਟ) ਵਲੋ ਅੱਜ ਸਿਖਲਾਈ ਪ੍ਰਾਪਤ ਕਰ ਚੁੱਕੀਆਂ ਔਰਤਾਂ ਨਾਲ ਕੀਤੀ ਮਿਲਣੀ ਲਈ ਇਕ ਪ੍ਰਭਾਵਸ਼ਾਲੀ ਸਮਾਗਮ ਆਰ.ਸੈਟੀ ਦੇ ਡਾਇਰੈਕਟਰ ਲਾਭ ਕੁਮਾਰ ਗੋਇਲ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿੱਚ ਸਟੇਟ ਡਾਇਰੈਕਟਰ ਚਰਨਜੀਤ ਸਿੰਘ ਪਾਹਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦ ਕਿ ਬੈਪਟਿਸਟ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਬਤੌਰ ਵਿਸ਼ੇਸ਼ ਮਹਿਮਾਨ ਪਧਾਰੇ। ਆਰ.ਸੈਟੀ ਦੇ ਡਾਇਰੈਕਟਰ ਲਾਭ ਕੁਮਾਰ ਗੋਇਲ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ।
ਇਸ ਮੌਕੇ ‘ਤੇ ਸਾਬਕਾ ਸਿਖਿਆਰਥੀਆਂ ਨਾਲ ਆਪਣਾ ਤਜੁਰਬਾ ਸਾਂਝਾ ਕਰਦਿਆਂ ਸਟੇਟ ਡਾਇਰੈਕਟਰ ਚਰਨਜੀਤ ਸਿੰਘ ਪਾਹਵਾ ਨੇ ਕਿਹਾ ਕੇ ਆਤਮ ਵਿਸ਼ਵਾਸ ਸਫਲਤਾ ਦੀ ਕੁੰਜੀ ਹੈ। ਇਸ ਦੇ ਨਾਲ ਉੱਦਮ ਨੂੰ ਵਧਾ ਕੇ ਇਕ ਸਫਲ ਬਣਿਆ ਜਾ ਸਕਦਾ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਬੈਪਟਿਸਟ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਨੇ ਕਿਹਾ ਕਿ
ਜੁਆਇੰਟ ਲਾਇਬਿਲਟੀ ਗਰੁੱਪ ਅਤੇ ਸਵੈ ਸਹਾਈ ਗਰੁੱਪ ਦੀ ਮੁਹਿੰਮ ਨਾਲ ਜੁੜ ਕੇ ਬੇਰੋਜਗਾਰੀ ਅਤੇ ਗਰੀਬੀ ਦੀ ਦਲਦਲ ਵਿਚੋਂ ਨਿਕਲਿਆ ਜਾ ਸਕਦਾ ਹੈ।
ਆਰ.ਸੈਟੀ ਦੇ ਡਾਇਰੈਕਟਰ ਲਾਭ ਕੁਮਾਰ ਗੋਇਲ ਨੇ ਸਾਬਕਾ ਸਿਖਿਆਰਥੀਆਂ ਨੂੰ ਸ਼ੁਭਕਾਨਾਵਾਂ ਪੇਸ਼ ਕਰਦਿਆਂ ਕਿਹਾ ਕਿ ਸੰਸਥਾ ਵਲੋ ਵੱਖ ਵੱਖ ਕਿੱਤਾ ਮੁਖੀ ਕੋਰਸਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ ਖਾਣ ਪੀਣ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਮੌਕੇ ਤੇ ਜੋਤੀ ਲੋਟੀਆ, ਮਿਸ ਪ੍ਰੀਆ, ਮਿਸ ਕੁਲਦੀਪ ਕੌਰ, ਮਿਸ ਤਰਸੇਮ ਕੌਰ, ਅਤੇ ਮੈਡਮ ਅਲਕਾ ਅਤੇ ਬੈਪਟਿਸਟ ਚੈਰੀਟੇਬਲ ਸੋਸਾਇਟੀ ਦੇ ਮੈਂਬਰ ਹਰਪਾਲ ਸਿੰਘ, ਰਬਿੰਦਰ ਕੌਰ, ਅਰੁਨ ਅਟਵਾਲ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly