HOME ਰਾਧਾ ਸੁਆਮੀ ਬਿਆਸ ਮੁਖੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਵਕਾਲਤ ਕਰਨੀ...

ਰਾਧਾ ਸੁਆਮੀ ਬਿਆਸ ਮੁਖੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਵਕਾਲਤ ਕਰਨੀ ਸ਼ਲਾਘਾਯੋਗ — ਜਥੇਦਾਰ ਦਾਦੂਵਾਲ 

1
ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਇਸ ਨਾਲ ਬੰਦੀ  ਸਿੰਘਾਂ ਦੀ ਰਿਹਾਈ ਦਾ ਰਾਹ ਹੋਵੇਗਾ ਪੱਧਰਾ
ਜਥੇਦਾਰ ਦਾਦੂਵਾਲ

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.)  ਪਿਛਲੇ ਦਿਨੀਂ ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੱਚਖੰਡ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਨਤਮਸਤਕ ਹੋਣ ਵੇਲੇ ਮੀਡੀਆ ਨਾਲ ਗੱਲਬਾਤ ਦੌਰਾਨ ਕਹਿਣਾ ਕਿ ਬੰਦੀ ਸਿੰਘ ਹੁਣ ਰਿਹਾ ਹੋਣੇ ਚਾਹੀਦੇ ਹਨ ਅਤੇ ਮੈਂ ਸਮੇਂ-ਸਮੇਂ ਤੇ ਇਹ ਕੇਂਦਰ ਤੋਂ ਮੰਗ ਕਰਦਾ ਰਿਹਾ ਹਾਂ ਦਾ ਸਿੱਖ ਜਗਤ ਵਿੱਚ ਸੁਆਗਤ ਕੀਤਾ ਜਾ ਰਿਹਾ ਹੈ। ਏਸੇ ਕੜੀ ਤਹਿਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਡੇਰਾ ਮੁਖੀ ਦੇ ਇਸ ਬਿਆਨ ਦੀ ਸ਼ਲਾਘਾ ਕੀਤੀ ਹੈ । ਮੀਡੀਆ ਨੂੰ ਜਾਰੀ ਬਿਆਨ ਵਿੱਚ ਉਹਨਾਂ ਆਖਿਆ ਕਿ ਬਾਬਾ ਗੁਰਿੰਦਰ ਸਿੰਘ ਹੋਰਾਂ ਵੱਲੋਂ ਪਹਿਲਾਂ ਵੀ ਕੇਂਦਰ ਸਰਕਾਰ ਵਿੱਚ ਪ੍ਰਧਾਨ ਮੰਤਰੀ ਮੋਦੀ ਸਾਹਿਬ ਨੂੰ ਪੱਤਰ ਲਿਖ ਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਉਠਾਇਆ ਸੀ ਜਿਸ ਤੋਂ ਬਾਅਦ ਭਾਈ ਗੁਰਦੀਪ ਸਿੰਘ ਖੇੜਾ, ਭਾਈ ਲਾਲ ਸਿੰਘ, ਭਾਈ ਨੰਦ ਸਿੰਘ, ਸੁਬੇਗ ਸਿੰਘ ਹੋਰਾਂ ਦੀਆਂ ਪੈਰੋਲਾਂ ਅਤੇ ਰਿਹਾਈਆਂ ਵਿੱਚ ਯੋਗਦਾਨ ਪਿਆ । ਉਹਨਾਂ ਆਖਿਆ ਕਿ ਡੇਰਾ ਮੁਖੀ ਦੀ ਇਸ ਪਹਿਲ ਨਾਲ ਬੰਦੀ ਸਿੰਘਾਂ ਦਾ ਮਸਲਾ ਕੇਂਦਰ ਨੂੰ ਹੱਲ ਕਰਨਾ ਚਾਹੀਦਾ ਹੈ ਉਹਨਾਂ ਅੱਗੇ ਆਖਿਆ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਬੱਤ ਖਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਦਾ ਜਥੇਦਾਰ ਨਿਯੁਕਤ ਕਰਦੀ ਹੈ ਤਾਂ ਉਸਦਾ ਵੀ ਸੁਆਗਤ ਕੀਤਾ ਜਾਏਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕਾਂਗਰਸ ਨੇ ਅੰਮ੍ਰਿਤਪਾਲ ਭੌਂਸਲੇ ਨੂੰ ਬਣਾਇਆ ਨਕੋਦਰ ਹਲਕੇ ਦਾ ਕੋਆਰਡੀਨੇਟਰ 
Next articleਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ