ਕਪੂਰਥਲਾ (ਸਮਾਜ ਵੀਕਲੀ) ( ਵਿਸੇਸ ਪ੍ਰਤੀਨਿਧ)– ਕਿਰਤੀ ਕਿਸਾਨ ਯੂਨੀਅਨ ਪੰਜਾਬ ਸੂਬਾ ਕਮੇਟੀ ਦੀ ਮੀਟਿੰਗ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਹੋਈ ,ਇਸ ਸਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਸੂਬਾ ਕਮੇਟੀ ਮੈਂਬਰ ਪ੍ਰਭਜੀਤ ਸਿੰਘ ਤਿੰਮੋਵਾਲ ਨੇ ਦੱਸਿਆ ਕਿ 7 ਜੂਨ ਨੂੰ ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਮੀਟਿੰਗ ਰੱਖੀ ਗਈ ਸੀ ਜਿਸ ਵਿੱਚ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨੂੰ ਅੰਮ੍ਰਿਤਸਰ ਜ਼ਿਲ੍ਹਾ ਕਮੇਟੀ ਦੇ ਵਿੱਚ ਧੜੇਬੰਦੀ ਪੈਦਾ ਕਰਨ ਸਬੰਧੀ ਸਪਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ ਪਰ ਉਨ੍ਹਾਂ ਵੱਲੋਂ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਤੇ ਅੱਜ ਦੁਬਾਰਾ ਸੂਬਾ ਕਮੇਟੀ ਵੱਲੋਂ ਮੀਟਿੰਗ ਸੱਦ ਕੇ ਦੁਬਾਰਾ ਮੀਟਿੰਗ ਵਿੱਚ ਪੱਖ ਰੱਖਣ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਦੁਬਾਰਾ ਇਨਕਾਰ ਕਰ ਦਿੱਤਾ।ਇਸ ਦੌਰਾਨ ਸੂਬਾ ਕਮੇਟੀ ਨੇ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨੂੰ ਪ੍ਰਧਾਨਗੀ ਤੋਂ ਫਾਰਗ ਕਰਨ ਦਾ ਫ਼ੈਸਲਾ ਕਰਦਿਆਂ, ਉਨ੍ਹਾਂ ਦੀ ਥਾਂ ਰਘਬੀਰ ਸਿੰਘ ਮਹਿਰਵਾਲ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ।ਇਸ ਮੌਕੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਕਪੂਰਥਲਾ ਬਲਵਿੰਦਰ ਸਿੰਘ ਬਾਜਵਾ, ਸੂਬਾ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਅਮ੍ਰਿਤਸਰ ਧਨਵੰਤ ਸਿੰਘ, ਦਿਲਬਾਗ ਸਿੰਘ ਡੋਗਰ ਗੁਰਦਾਸਪੁਰ, ਹਰਪਾਲ ਸਿੰਘ ਛੀਨਾ, ਵਿਜੇ ਸ਼ਾਹ ਧਾਰੀਵਾਲ, ਜਸਪਾਲ ਸਿੰਘ ਨਾਗ ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





