ਰਾਹੋਂ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜੋਤ ਸੋਸ਼ਲ ਅਵੇਅਰਨੈੱਸ ਐਂਡ ਵੈੱਲਫੇਅਰ ਸੁਸਾਇਟੀ ਰਾਹੋਂ ਦੀ ਡਾਕੂਮੈਂਟੇਸ਼ਨ ਅਫ਼ਸਰ ਕੂਮਾਰੀ ਸਿਮਰਨਜੋਤ ਭਾਰਤੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਮੁੱਚੇ ਜ਼ਿਲ੍ਹਿਆਂ ਵਿੱਚ 15ਵੇਂ ਵਿੱਤ ਕਮਿਸ਼ਨ ਅਧੀਨ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਾਏ ਜਾਣ ਦਾ ਪ੍ਰੋਗਰਾਮ ਹੈ। ਇਸ ਪ੍ਰੋਗਰਾਮ ਅਨੁਸਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੇ ਪੱਤਰ ਨੰ ਪਲਾਨਿੰਗ/2026/28 ਮਿਤੀ 02/02/2026 ਅਨੁਸਾਰ ਨਗਰ ਕੌਂਸਲ ਰਾਹੋਂ ਦੀ ਹਦੂਦ ਅੰਦਰ 6400 ਸੁਕੇਅਰ ਫੁੱਟ ਜਗ੍ਹਾ ਸਿਹਤ ਵਿਭਾਗ ਨੂੰ ਦਿੱਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਇਸ ਹੈਲਥ ਸੈਂਟਰ ਲਈ ਸੁਵਿਧਾ ਕੇਂਦਰ ਰਾਹੋਂ ਨਾਲ ਲੱਗਦੀ ਖਾਲੀ ਜਗ੍ਹਾ ਢੁੱਕਵੀਂ ਰਹੇਗੀ। ਸਿਮਰਨਜੋਤ ਭਾਰਤੀ ਨੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਰਾਹੋਂ ਨੂੰ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਹਾਊਸ ਦੀ ਮੀਟਿੰਗ ਬੁਲਾ ਕੇ ਇਸ ਸਬੰਧੀ ਮਤਾ ਪਾਸ ਕਰਨ ਅਤੇ ਸਿਹਤ ਵਿਭਾਗ ਨੂੰ ਇਹ ਜਗ੍ਹਾ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਾਉਣ ਲਈ ਦਿੱਤੀ ਜਾਣ ਦੀ ਪੁਰਜ਼ੋਰ ਮੰਗ ਵੀ ਕੀਤੀ ਹੈ ਮੰਗ ਕੀਤੀ ਹੈ ਤਾਂ ਜੋ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਾਪਤ ਹੋ ਸਕਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



