ਨਵੀਂ ਦਿੱਲੀ (ਸਮਾਜ ਵੀਕਲੀ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਅਤੇ ਸੂਬੇ ਦੇ ਭਵਿੱਖ ਨੂੰ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਹਿਮਾਚਲ ਓਪੀਐੱਸ (ਪੁਰਾਣੀ ਪੈਨਸ਼ਨ ਸਕੀਮ) ਲਈ ਵੋਟ ਪਾਵੇਗਾ, ਹਿਮਾਚਲ ਰੁਜ਼ਗਾਰ ਲਈ ਵੋਟ ਪਾਵੇਗਾ, ਹਿਮਾਚਲ ‘ਹਰ ਘਰ ਲੱਛਮੀ’ ਨੂੰ ਵੋਟ ਪਾਵੇਗਾ। ਆਓ, ਵੱਡੀ ਗਿਣਤੀ ਵਿੱਚ ਵੋਟ ਪਾਓ ਅਤੇ ਹਿਮਾਚਲ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਆਪਣਾ ਅਹਿਮ ਯੋਗਦਾਨ ਪਾਓ।’ ਸੂਬੇ ‘ਚ ਕਾਂਗਰਸ ਦੀ ਚੋਣ ਮੁਹਿੰਮ ਦੀ ਕਮਾਨ ਸੰਭਾਲਣ ਵਾਲੀ ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ, ‘ਪਿਆਰੇ ਹਿਮਾਚਲ ਵਾਸੀਓ, ਤੁਸੀਂ ਸਾਰੇ ਆਪਣੇ ਅਤੇ ਆਪਣੇ ਸੂਬੇ ਦੀ ਸਥਿਤੀ ਨੂੰ ਚੰਗੀ ਤਰ੍ਹਾਂ ਸਮਝਦੇ ਹੋ। ਆਪਣੇ ਹਾਲਾਤ ਨੂੰ ਧਿਆਨ ‘ਚ ਰੱਖਦੇ ਹੋਏ ਵੋਟ ਪਾਉਣ ਦਾ ਆਪਣਾ ਫਰਜ਼ ਪੂਰੀ ਸਮਝ ਨਾਲ ਨਿਭਾਓ ਅਤੇ ਬਦਲਾਅ ਕਰੋ। ਹਿਮਾਚਲ ਦੇ ਭਵਿੱਖ ਨੂੰ ਬੁਣਨ ਵਿੱਚ ਆਪਣਾ ਅਹਿਮ ਯੋਗਦਾਨ ਪਾਓ। ਜੈ ਹਿੰਦ। ਜੈ ਹਿਮਾਚਲ।’
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly