ਰਾਹੁਲ ਗਾਂਧੀ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ

ਨਵੀਂ ਦਿੱਲੀ, (ਸਮਾਜ ਵੀਕਲੀ) : ਕੇਰਲ ਦੀ ਵਾਇਨਾਡ ਸੰਸਦੀ ਸੀਟ ਦੀ ਨੁਮਾਇੰਦਗੀ ਕਰ ਰਹੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਕਾਰਨ ਅੱਜ ਲੋਕ ਸਭਾ ਲਈ ਅਯੋਗ ਕਰਾਰ ਦੇ ਦਿੱਤਾ ਗਿਆ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਯੋਗਤਾ ਦਾ ਹੁਕਮ 23 ਮਾਰਚ ਤੋਂ ਲਾਗੂ ਹੋਵੇਗਾ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ (ਰਾਹੁਲ ਗਾਂਧੀ) ਨੂੰ ਸੰਵਿਧਾਨ ਦੀ ਧਾਰਾ 102(1) ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 8 ਤਹਿਤ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਹ ਭਾਰਤ ਦੀ ਆਵਾਜ਼ ਲਈ ਲੜ ਰਹੇ ਹਨ ਤੇ ਉਹ ਇਸ ਲਈ ਹਰ ਕੀਮਤ ਚੁਕਾਉਣ ਲਈ ਤਿਆਰ ਹਨ।

ਇਸ ਦੌਰਾਨ ਕਾਂਗਰਸ ਨੇ ਇਸ ਕਾਰਵਾਈ ਨੂੰ ਭਾਰਤ ਦੇ ਇਤਿਹਾਸ ਦਾ ਕਾਲਾ ਦਿਨ ਕਿਹਾ ਹੈ।

ਭਾਜਪਾ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੂੰ ਆਪਣੇ ਕੀਤੇ ਦੀ ਸਜ਼ਾ ਮਿਲੀ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article*ਕਿਰਤੀ ਕਿਸਾਨ ਯੂਨੀਅਨ ਤੇ ਪੱਤਰਕਾਰ ਮਹਾਸਭਾ ਵੱਲੋਂ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਸਿਰਜ ਕੇ ਫੜੇ ਬੇਦੋਸ਼ੇ ਨੌਜਵਾਨਾਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ*
Next articleWPL 2023, Eliminator: Sciver-Brunt’s 72, Wong’s hat-trick power Mumbai Indians to final