ਨਵੀਂ ਦਿੱਲੀ (ਸਮਾਜ ਵੀਕਲੀ): ਭਾਜਪਾ ਨੇ ਅੱਜ ਰਾਹੁਲ ਗਾਂਧੀ ’ਤੇ ਦਲਿਤ ਬੱਚੀ ਨਾਲ ਕਥਿਤ ਜਬਰ-ਜਨਾਹ ਤੇ ਹੱਤਿਆ ਮਾਮਲੇ ਦੀ ਆਪਣੇ ਸਿਆਸੀ ਏਜੰਡੇ ਨੂੰ ਵਧਾਉਣ ਵਿੱਚ ਵਰਤੋਂ ਕਰਨ ਦਾ ਦੋਸ਼ ਲਾਇਆ ਤੇ ਕਿਹਾ ਕਿ ਪੀੜਤਾ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਕਾਨੂੰਨ ਅਨੁਸਾਰ ਤੇਜ਼ੀ ਨਾਲ ਕੰਮ ਹੋ ਰਿਹਾ ਹੈ। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਪ੍ਰੈੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ਗਾਂਧੀ ਪਰਿਵਾਰ ਦੀ ਚੋਣ ਦਾ ਤਰੀਕਾ ਨਿੰਦਣਯੋਗ ਹੈ ਕਿਉਂਕਿ ਉਨ੍ਹਾਂ ਨੇ ਰਾਜਸਥਾਨ, ਪੰਜਾਬ ਤੇ ਛੱਤੀਸਗੜ੍ਹ ਵਰਗੇ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਵਿੱਚ ਦਲਿਤ ਲੜਕੀਆਂ ’ਤੇ ਅੱਤਿਆਚਾਰ ਸਬੰਧੀ ਕਦੇ ਕੋਈ ਟਵੀਟ ਨਹੀਂ ਕੀਤਾ ਤੇ ਨਾ ਕਦੇ ਇੱਕ ਸ਼ਬਦ ਵੀ ਬੋਲਿਆ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ’ਤੇ ਪੀੜਤ ਲੜਕੀ ਦੇ ਮਾਤਾ-ਪਿਤਾ ਦੀ ਤਸਵੀਰ ਪੋਸਟ ਕਰ ਕੇ ਉਨ੍ਹਾਂ ਦੀ ਪਛਾਣ ਨਸ਼ਰ ਕਰ ਕੇ ਪੋਕਸੋ ਐਕਟ ਦੀ ਉਲੰਘਣਾ ਦਾ ਦੋਸ਼ ਵੀ ਲਾਇਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly