ਨਵੀਂ ਦਿੱਲੀ—ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਇਲਾਹਾਬਾਦ ਹਾਈਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਵੀਰ ਸਾਵਰਕਰ ‘ਤੇ ਕਥਿਤ ਅਪਮਾਨਜਨਕ ਟਿੱਪਣੀ ਦੇ ਮਾਮਲੇ ‘ਚ ਰਾਹੁਲ ਗਾਂਧੀ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨ ਦਾਇਰ ਕਰਦੇ ਹੋਏ ਰਾਹੁਲ ਗਾਂਧੀ ਨੇ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ‘ਚ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ ਅਤੇ ਜੁਰਮਾਨਾ ਲਗਾਇਆ ਗਿਆ ਸੀ। ਅਦਾਲਤ ਨੇ ਰਾਹੁਲ ਗਾਂਧੀ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਹਾਈ ਕੋਰਟ ਦੀ ਬੈਂਚ ਨੇ ਉਸ ਨੂੰ ਬਦਲਵਾਂ ਉਪਾਅ ਅਪਣਾਉਣ ਦਾ ਸੁਝਾਅ ਦਿੰਦੇ ਹੋਏ ਲਖਨਊ ਸੈਸ਼ਨ ਕੋਰਟ ਜਾਣ ਲਈ ਕਿਹਾ ਹੈ। ਦਰਅਸਲ, 3 ਮਾਰਚ ਨੂੰ ਲਖਨਊ ਦੀ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਦਾਲਤ ਨੇ ਰਾਹੁਲ ਨੂੰ ਲਗਾਤਾਰ ਪੇਸ਼ ਨਾ ਹੋਣ ‘ਤੇ 200 ਰੁਪਏ ਦਾ ਜੁਰਮਾਨਾ ਲਗਾਇਆ ਸੀ। ਉਨ੍ਹਾਂ ਨੂੰ 14 ਅਪ੍ਰੈਲ ਨੂੰ ਅਦਾਲਤ ‘ਚ ਪੇਸ਼ ਹੋਣ ਦੀ ਚਿਤਾਵਨੀ ਦਿੱਤੀ ਗਈ, ਜੇਕਰ ਉਹ ਇਸ ਤਰੀਕ ‘ਤੇ ਪੇਸ਼ ਨਾ ਹੋਏ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ | ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਜਾ ਸਕਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



