ਰਾਹੁਲ, ਜਾਖੜ ਤੇ ਸਿੱਧੂ ਨੇ ‘ਸਿਟ’ ਦੇ ਤਿੰਨ ਮੈਂਬਰਾਂ ਦੀ ਥਾਂ ਲਈ: ਅਕਾਲੀ ਦਲ

ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਕਾਂਗਰਸ ਆਗੂ ਰਾਹੁਲ ਗਾਂਧੀ, ਸੁਨੀਲ ਜਾਖੜ ਤੇ ਨਵਜੋਤ ਸਿੱਧੂ ਨੇ ‘ਸਿਟ’ (ਵਿਸ਼ੇਸ਼ ਜਾਂਚ ਟੀਮ) ਦੇ ਤਿੰਨ ਮੈਂਬਰਾਂ ਦੀ ਥਾਂ ਲੈ ਲਈ ਹੈ। ਇਸ ਨੂੰ 10 ਜਨਪਥ ਤੋਂ ਰਿਮੋਟ ਰਾਹੀਂ ਚਲਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੋਟਕਪੂਰਾ ਘਟਨਾ ਦੁਨੀਆ ਦੀ ਸ਼ਾਇਦ ਇਕਲੌਤੀ ਅਜਿਹੀ ਘਟਨਾ ਹੈ ਜਿੱਥੇ ‘ਸਿਟ’ ਫਾਇਰਿੰਗ ਦਾ ਹੁਕਮ ਦੇਣ ਵਾਲੀ ਅਥਾਰਿਟੀ ਐੱਸਡੀਐਮ ਵੱਲੋਂ ਫਾਇਰਿੰਗ ਦਾ ਹੁਕਮ ਆਪ ਦਿੱਤੇ ਹੋਣ ਦਾ ਐਲਾਨ ਕਰਨ ਤੋਂ ਬਾਅਦ ਵੀ ਇਹ ਜਾਨਣਾ ਚਾਹੁੰਦੀ ਹੈ ਕਿ ਫਾਇਰਿੰਗ ਦਾ ਹੁਕਮ ਕਿਸ ਨੇ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਅਜਿਹਾ ਜਾਪਦਾ ਹੈ ਜਿਵੇਂ ‘ਸਿਟ’ ਐੱਸਡੀਐਮ ਨੂੰ ਇਹ ਕਹਿ ਰਹੀ ਹੋਵੇ ਕਿ ਤੁਸੀਂ ਇਹ ਨਾ ਕਹੋ ਕਿ ਤੁਸੀਂ ਫਾਇਰਿੰਗ ਦਾ ਹੁਕਮ ਦਿੱਤਾ ਸੀ ਕਿਉਂਕਿ ਉਹ ਇਸ ਲਈ ਬਾਦਲ ਪਰਿਵਾਰ ਨੂੰ ਦੋਸ਼ੀ ਠਹਿਰਾਉਣਾ ਚਾਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਦੇ ਖ਼ਿਲਾਫ਼ ਵੀ ਕੋਟਕਪੂਰਾ ਫਾਇਰਿੰਗ ਕੇਸ ਵਿਚ ਬਾਦਲ ਪਰਿਵਾਰ ਨੂੰ ਫਸਾਉਣ ਲਈ ਜਾਅਲੀ ਦਸਤਾਵੇਜ਼ ਤਿਆਰ ਕਰਨ ਦਾ ਕੇਸ ਦਰਜ ਹੋਣਾ ਚਾਹੀਦਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਬਾਅਦ ਕਿਸਾਨ ਰਾਜਧਾਨੀ ’ਚੋਂ ਪਰਤੇ
Next articleਸਰਕਾਰ ਗੱਲਬਾਤ ਲਈ ਤਿਆਰ: ਤੋਮਰ