ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਹੈ ਕਿ ਨਰਿੰਦਰ ਮੋਦੀ ਸਰਕਾਰ ਲਖੀਮਪੁਰ ਖੀਰੀ ਹਿੰਸਾ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਕਿਉਂਕਿ ਸਿਟ ਨੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਖ਼ਿਲਾਫ਼ ਚਾਰਜਸ਼ੀਟ ਦਾਖ਼ਲਕਰ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਪੂਰੇ ਮੁਲਕ ਨੇ ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦੀ ਸਚਾਈ ਵੀਡੀਓ ਦੇ ਰੂਪ ’ਚ ਦੇਖ ਲਈ ਹੈ ਪਰ ਫਿਰ ਵੀ ਮੋਦੀ ਸਰਕਾਰ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ‘ਝੂਠੀਆਂ ਮੁਆਫ਼ੀਆਂ’ ਅਤੇ ਖੇਤੀ ਕਾਨੂੰਨਾਂ ਦੀ ਵਾਪਸੀ ਨਾਲ ਮੋਦੀ ਦੀ ਕਿਸਾਨ ਵਿਰੋਧੀ ਮਾਨਸਿਕਤਾ ’ਤੇ ਪਰਦਾ ਪਾਉਣ ’ਚ ਸਹਾਇਤਾ ਨਹੀਂ ਮਿਲੇਗੀ। ਉਨ੍ਹਾਂ ਵੀ ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ’ਚੋਂ ਹਟਾਉਣ ਦੀ ਮੰਗ ਕੀਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly