HOME ਰਾਏ ਅਜ਼ੀਜ਼ ਉੱਲਾ ਖ਼ਾਨ ਵੱਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ।

ਰਾਏ ਅਜ਼ੀਜ਼ ਉੱਲਾ ਖ਼ਾਨ ਵੱਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ।

ਰਾਏਕੋਟ,  (ਸਮਾਜ ਵੀਕਲੀ)  ( ਗੁਰਭਿੰਦਰ ਗੁਰੀ ) ਪਾਕਿਸਤਾਨ ਦੇ ਸਾਬਕਾ ਐਮ.ਪੀ.ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖ਼ਸ਼ਿਸ਼ ਪਵਿੱਤਰ ਗੰਗਾ ਸਾਗਰ ਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਸੰਭਾਲ ਕਰ ਰਹੇ ਰਾਏ ਕੱਲ੍ਹਾ ਦੇ ਵੰਸ਼ਜ ਰਾਏ ਅਜ਼ੀਜ਼ ਉੱਲਾ ਖ਼ਾਨ ਨੇ ਦਸਮ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਅਤੇ ਸਿਜਦਾ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਕੇਨੇਡਾ ਤੋ ਫੋਨ ਸੰਦੇਸ਼ ਰਾਹੀਂ ਹੋਈ ਗੱਲਬਾਤ ਦੌਰਾਨ ਰਾਏ ਅਜ਼ੀਜ਼ ਉੱਲਾ ਖ਼ਾਨ ਅਤੇ ਉਹਨਾਂ ਦੇ ਸਪੁੱਤਰ ਰਾਏ ਮੁਹੰਮਦ ਅਲੀ ਖਾਨ ਨੇ ਕਿਹਾ ਕਿ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਮਜ਼ਲੂਮਾਂ ਦੀ ਰੱਖਿਆ ਲਈ ਕੀਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ। ਉਨ੍ਹਾਂ ਆਖ਼ਿਆ ਕਿ ਉਨ੍ਹਾਂ ਨੂੰ ਇਸ ਗੱਲ ’ਤੇ ਮਾਣ ਹੈ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਪਵਿੱਤਰ ਗੰਗਾ ਸਾਗਰ ਦੀ ਸੇਵਾ ਸੰਭਾਲ ਕਰਨ ਦਾ ਮਾਣ ਉਨ੍ਹਾਂ ਦੇ ਪਰਿਵਾਰ ਨੂੰ ਹਾਸਿਲ ਹੋਇਆ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪਿੰਡ ਤਲਵੰਡੀ ਰਾਏ ਚ ਵਿਸ਼ਾਲ ਨਗਰ ਕੀਰਤਨ ਸਜਾਇਆ
Next articleਲੈਸਟਰ ਸਿਟੀ ਕੌਂਸਲ ਦੀ ਮੌਜੂਦਾ ਪੰਜਾਬੀ ਅਸਿਸਟੈਂਟ ਮੇਅਰ ਮੰਜੂਲਾ ਸੂਦ ਦਾ ਦਿਹਾਂਤ