(ਸਮਾਜ ਵੀਕਲੀ)
ਫਿਲੌਰ, ਅੱਪਰਾ (ਜੱਸੀ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਨਜ਼ਦੀਕੀ ਪਿੰਡ ਮੋਂਰੋਂ ਵਿਖੇ ਸਥਿਤ ਰਾਏ ਗੋਤਰ ਜਠੇਰਿਆਂ ਦੇ ਅਸਥਾਨ ‘ਤੇ ਰਾਏ ਗੋਤਰ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਮਨਾਉਣ ਦੇ ਸੰਬੰਧ ‘ਚ ਸਮੂਹ ਮੋਹਤਬਰਾਂ ਤੇ ਪਤਵੰਤੇ ਸੱਜਣਾਂ ਦੀ ਮੀਟਿੰਗ ਹੋਈ | ਇਸ ਮੌਕੇ ਮਲਕੀਤ ਸਿੰਘ ਕੀਤਾ (ਯੂ. ਐੱਸ. ਏ), ਜਸਵੰਤ ਸਿੰਘ, ਰੇਸ਼ਮ ਲਾਲ ਕਾਲਾ, ਬਿੱਲਾ, ਕਮਲਜੀਤ ਕੌਰ ਸਾਬਕਾ ਸਰਪੰਚ ਤੇ ਹੋਰ ਮੋਹਤਬਰ ਹਾਜ਼ਰ ਹੋਏ | ਇਸ ਮੌਕੇ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਰਾਏ ਗੋਤਰ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ,ਸਮੂਹ ਗ੍ਰਾਮ ਪੰਚਾਇਤ, ਐੱਨ. ਆਰ. ਆਈ ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਿਤੀ 28 ਮਈ ਮੰਗਲਵਾਰ ਨੂੰ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਉਨਾਂ ਅੱਗੇ ਕਿਹਾ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਰੇ ਹੀ ਪ੍ਰਬੰਧ ਜਲਦ ਹੀ ਮੁਕੰਮਲ ਕਰ ਲਏ ਜਾਣਗੇ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly