ਉਘੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਖਾਲਸਾ (ਢੱਡਰੀਆਂ ਵਾਲੇ) ਗੁਰਮਤਿ ਪ੍ਰਚਾਰ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ
ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ:- ਪ੍ਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਇਕਾਈ ਰਾਏਕੋਟ ਦੀ ਇੱਕ ਮੀਟਿੰਗ ਸੰਦੀਪ ਸਿੰਘ ਸੋਨੀ ਬਾਬਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਵਿਖੇ ਹੋਈ। ਮੀਟਿੰਗ ਵਿੱਚ ਰਾਏਕੋਟ ਵਿਖੇ 19 ਤੋਂ 21 ਸਤੰਬਰ ਤੱਕ ਕਰਵਾਏ ਜਾਣ ਵਾਲੇ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਸਮਾਗਮ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ। ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਦੀਪ ਸਿੰਘ ਸੋਨੀ ਬਾਬਾ ਨੇ ਦੱਸਿਆ ਕਿ ਇਹ ਚੇਤਨਾ ਸਮਾਗਮ 19 ਸਤੰਬਰ ਤੋਂ ਲੈ ਕੇ 21 ਸਤੰਬਰ ਤੱਕ ਰਾਏਕੋਟ ਦੀ ਅਨਾਜ ਮੰਡੀ ਵਿਖੇ ਹੋਵੇਗਾ। ਜਿਸ ਵਿੱਚ ਉਘੇ ਸਿੱਖ ਪ੍ਰਚਾਰਕ ਭਾਈ ਸਾਹਿਬ ਭਾਈ ਰਣਜੀਤ ਸਿੰਘ ਖਾਲਸਾ (ਢੱਡਰੀਆਂ ਵਾਲੇ) ਸ਼ਾਮ 7 ਵਜ਼ੇ ਤੋਂ ਰਾਤ 10 ਵਜ਼ੇ ਤੱਕ ਗੁਰਮਤਿ ਪ੍ਰਚਾਰ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਦੌਰਾਨ 21 ਸਤੰਬਰ ਗੁਰਦੁਆਰਾ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਵਿਖੇ ਸ਼ਾਮ 5 ਵਜ਼ੇ ਅਮਿ੍ਰਤ ਸੰਚਾਰ ਵੀ ਕਰਵਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਸੰਤਾਂ ਦੇ ਵਿਚਾਰ ਸਰਵਣ ਕਰਨ। ਮੀਟਿੰਗ ਵਿੱਚ ਜਸਵੀਰ ਸਿੰਘ, ਬਲਵਿੰਦਰ ਸਿੰਘ, ਮਹਿੰਦਰਪਾਲ ਸਿੰਘ, ਗਗਨਦੀਪ ਸਿੰਘ ਸ਼ੈਫੂ, ਆਤਮਾ ਸਿੰਘ ਜੌਹਲਾਂ, ਰਾਜਾ ਸਿੰਘ ਜੌਹਲਾਂ, ਭਰਪੂਰ ਸਿੰਘ ਭੈਣੀ ਬੜਿੰਗਾਂ, ਅਵਤਾਰ ਸਿੰਘ ਤਾਰਾ, ਦਰਸ਼ਨ ਸਿੰਘ, ਹਰਬੰਸ ਸਿੰਘ ਫੌਜੀ ਸਮੇਤ ਹੋਰ ਸੰਗਤਾਂ ਵੀ ਸ਼ਾਮਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



