HOME ਰਾਏਕੋਟ ਪੁਲਿਸ ਵਲੋਂ ਡੀ.ਐਸ.ਪੀ ਹਰਜਿੰਦਰ ਸਿੰਘ ਦੀ ਅਗਵਾਈ ’ਚ ਸ਼ਹਿਰ ਵਿੱਚ...

ਰਾਏਕੋਟ ਪੁਲਿਸ ਵਲੋਂ ਡੀ.ਐਸ.ਪੀ ਹਰਜਿੰਦਰ ਸਿੰਘ ਦੀ ਅਗਵਾਈ ’ਚ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ।

ਰਾਏਕੋਟ  (ਸਮਾਜ ਵੀਕਲੀ)  (ਗੁਰਭਿੰਦਰ ਗੁਰੀ) ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਚਾਕ ਚੌਂਬੰਦ ਕਰਨ ਦੇ ਮੰਤਵ ਨਾਲ ਸਥਾਨਕ ਪੁਲਿਸ ਵਲੋਂ ਡੀ.ਐਸ.ਪੀ ਹਰਜਿੰਦਰ ਸਿੰਘ ਦੀ ਅਗਵਾਈ ’ਚ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਥਾਣਾ ਸਿਟੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਚੌਂਕਾਂ ਅਤੇ ਬਜ਼ਾਰਾਂ ਵਿੱਚ ਦੀ ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਦੁਸਹਿਰੇ ਦੇ ਤਿਉਹਾਰ ਸਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਪੁਲਿਸ ਵਲੋਂ ਸ਼ਹਿਰ ਵਿੱਚ ਇਹ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ, ਤਾਂ ਜੋ ਕੋਈ ਸ਼ਰਾਰਤੀ ਅਨਸਰ ਤਿਉਹਾਰੀ ਸੀਜ਼ਨ ਦੌਰਾਨ ਕੋਈ ਖਲਲ ਨਾਂ ਪਾ ਸਕੇ ਅਤੇ ਲੋਕ ਤਿਉਹਾਰਾਂ ਦਾ ਬੇਖੌਫ਼ ਹੋ ਕੇ ਆਨੰਦ ਮਾਣ ਸਕਣ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਇਲਾਕੇ ਵਿੱਚ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਉਠਾਉਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਕੋਈ ਸ਼ੱਕੀ ਵਿਅਕਤੀ ਜਾਂ ਲਵਾਰਿਸ ਵਸਤੂ ਪਈ ਨਜ਼ਰ ਆਉਂਦੀ ਹੈ ਤਾਂ ਉਸ ਬਾਰੇ ਤੁਰੰਤ ਪੁਲਿਸ ਨੂੰ ਸੂਚਨਾਂ ਦਿੱਤੀ ਜਾਵੇ। ਇਸ ਮੌਕੇ ਥਾਣਾ ਸਿਟੀ ਦੇ ਮੁਖੀ ਅਮਰਜੀਤ ਸਿੰਘ, ਥਾਣਾ ਸਦਰ ਦੇ ਇੰਚਾਰਜ ਕੁਲਵਿੰਦਰ ਸਿੰਘ, ਏਐਸਆਈ ਗੁਰਸੇਵਕ ਸਿੰਘ, ਹੌਲਦਾਰ ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਏ.ਐਸ.ਆਈ ਕੌਰ ਸਿੰਘ, ਅਨਿਲ ਕੁਮਾਰ ਆਦਿ ਹੋਰ ਵੀ ਮੁਲਾਜ਼ਮ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼ਹਿਰ ਤੇਰੇ ਦੀ ਹਵਾ
Next articleਬਸਪਾ ਵਲੋਂ ਸਾਹਿਬ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਦੇ ਸੰਬੰਧ ਵਿੱਚ ਮਿਸ਼ਨਰੀ ਪਿੰਡ ਕੁਲਥਮ ਵਿੱਚ ਮੀਟਿੰਗ ਕੀਤੀ ਗਈ – ਕੁਲਥਮ