ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਰਾਸ਼ਟਰੀ ਏਕਤਾ ਦਿਵਸ ਮੌਕੇ ਰਨ ਫਾਰ ਯੂਨਿਟੀ ਦੌੜ ਦਾ ਆਯੋਜਨ ਕੀਤਾ ਗਿਆ। ਇਸ ਦੌੜ ਨੂੰ ਆਰ ਸੀ ਐਫ ਦੇ ਜਨਰਲ ਮੈਨੇਜਰ ਸ੍ਰੀ ਮੰਜੁਲ ਮਾਥੁਰ ਨੇ ਰਵਾਨਾ ਕੀਤਾ। ਦੌੜ ਤੋਂ ਪਹਿਲਾਂ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ ਯਾਦ ਕੀਤਾ ਗਿਆ। ਇਹ ਦੌੜ ਮਹਾਰਾਜਾ ਰਣਜੀਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਆਰ ਸੀ ਐਫ ਟਾਊਨਸ਼ਿਪ ਦੀ ਪਰਿਕਰਮਾ ਕਰਦੀ ਹੋਈ ਆਰ ਸੀ ਐਫ ਪ੍ਰਬੰਧਕੀ ਭਵਨ ਵਿਖੇ ਸਮਾਪਤ ਹੋਈ। ਇਸ ਦੌੜ ਵਿੱਚ ਆਰ ਸੀ ਐਫ ਦੇ ਅਧਿਕਾਰੀਆਂ, ਕਰਮਚਾਰੀਆਂ, ਮੌਜੂਦਾ ਅਤੇ ਸਾਬਕਾ ਖਿਡਾਰੀਆਂ, ਰੇਲਵੇ ਪ੍ਰੋਟੈਕਸ਼ਨ ਫੋਰਸ ਦੇ ਜਵਾਨਾਂ ਅਤੇ ਬੱਚਿਆਂ ਨੇ ਭਾਗ ਲਿਆ। ਇਹ ਦੌੜ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਨੂੰ ਮਨਾਉਣ ਲਈ ਆਯੋਜਿਤ ਕੀਤੀ ਗਈ ਸੀ।
ਇਸ ਤੋਂ ਇਲਾਵਾ ਵਿਜੀਲੈਂਸ ਸਪਤਾਹ ਮੌਕੇ ਆਰ.ਸੀ.ਐਫ ਦੇ ਵਿਜੀਲੈਂਸ ਵਿਭਾਗ ਵੱਲੋਂ ਇੱਕ ਵਿਜੀਲੈਂਸ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਆਰ.ਸੀ.ਐਫ ਦੇ ਚੀਫ ਵਿਜੀਲੈਂਸ ਅਫਸਰ ਸ਼੍ਰੀ ਵਿਨੋਦ ਪਾਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਆਰ.ਸੀ.ਐਫ ਦੇ ਜਨਰਲ ਮੈਨੇਜਰ ਸ਼੍ਰੀ ਮੰਜੁਲ ਮਾਥੁਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰੈਲੀ ਵਿੱਚ ਸਕਾਊਟਸ ਅਤੇ ਗਾਈਡਸ ਨੇ ਵਿਜੀਲੈਂਸ ਜਾਗਰੂਕਤਾ ਸਬੰਧੀ ਬੈਨਰ ਅਤੇ ਪਲੇਕਾਰਡ ਪ੍ਰਦਰਸ਼ਿਤ ਕਰਕੇ ਪੂਰੀ ਕਲੋਨੀ ਵਿੱਚ ਘੁੰਮ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ।
ਸ਼ਾਮ ਨੂੰ ਸ਼ਾਪਿੰਗ ਕੰਪਲੈਕਸ ਵਿੱਚ ਵਿਜੀਲੈਂਸ ਜਾਗਰੂਕਤਾ ’ਤੇ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ ਜਿਸ ਨੇ ਹਾਜ਼ਰ ਦਰਸ਼ਕਾਂ ਨੂੰ ਖੂਬ ਪ੍ਰਭਾਵਿਤ ਕੀਤਾ । ਆਰ ਸੀ ਐੱਫ ਕਲਚਰਲ ਸੋਸਾਇਟੀ ਵਲੋਂ ਖੇਡੇ ਗਏ ਇਸ ਨੁੱਕੜ ਨਾਟਕ ਨੂੰ ਦਰਸ਼ਕਾਂ ਦਾ ਭਰਪੂਰ ਹੁੰਗਾਰਾ ਮਿਲਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly