HOME ਰੈਲਮਾਜਰਾ ਦੇ ਸਰਪੰਚ ਸਿੰਕਦਰ ਸਿੰਘ ਲਾਂਦੀ ਨੇ ਪਿੰਡ ਸਕੂਲ ਵਿੱਚ ਵਧੀਆ ਪੜ੍ਹਾਈ...

ਰੈਲਮਾਜਰਾ ਦੇ ਸਰਪੰਚ ਸਿੰਕਦਰ ਸਿੰਘ ਲਾਂਦੀ ਨੇ ਪਿੰਡ ਸਕੂਲ ਵਿੱਚ ਵਧੀਆ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਦੇ ਕੇ ਕੀਤਾ ਸਨਮਾਨਿਤ ਸਕੂਲ ਸਟਾਫ ਵਲੋਂ ਸਰਪੰਚ ਹੁਰਾਂ ਦਾ ਕੀਤਾ ਧੰਨਵਾਦ

2
ਨਵਾਂਸ਼ਹਿਰ /ਕਾਠਗੜ੍ਹ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਰੈਲਮਾਜਰਾ ਦੇ ਸਰਪੰਚ ਸ ਸਿੰਕਦਰ ਸਿੰਘ ਲਾਂਦੀ ਨੇ ਪਿੰਡ  ਦੇ ਸਰਕਾਰੀ ਸਕੂਲ ਵਿੱਚ ਨਰਸਰੀ ਤੋਂ ਲੈ ਕੇ 12 ਜਮਾਤ ਤੱਕ ਦੇ ਹਰੇਕ ਸ਼ੈਕਸਨ ਦੇ ਬੱਚਿਆ ਨੂੰ ਪੜ੍ਹਾਈ ਵਿੱਚ ਹੋਰ ਉਤਸ਼ਾਹ ਕਰਨ ਲਈ ਆਪਣੇ ਵਲੋਂ ਸਕੂਲ ਦੇ ਨਤੀਜਿਆਂ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ 500 ਰੁਪਏ ਦੂਜੇ ਸਥਾਨ ਤੇ ਆਉਣ ਵਾਲੇ ਬੱਚਿਆਂ 300 ਰੁਪਏ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 200 ਰੁਪਏ ਵੰਡ ਕੇ ਜਿੱਥੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕੀਤਾ ਉੱਥੇ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਹੋਰ ਕਰੜੀ  ਮਿਹਨਤ ਲਈ ਵੀ ਪ੍ਰੇਰਿਤ ਕੀਤਾ ।ਅੱਜ ਸਰਪੰਚ ਸਿੰਕਦਰ ਸਿੰਘ ਲਾਂਦੀ ਵਲੋਂ ਸਕੂਲ ਵਿੱਚ ਪਹੁੰਚ ਕੇ ਨਤੀਜਿਆਂ ਵਿੱਚ ਆਏ ਪਹਿਲੇ, ਦੂਜੇ, ਤੀਜੇ ਅਸਥਾਨ ਤੇ ਆਏ 45 ਦੇ ਕਰੀਬ ਵਿਦਿਆਰਥੀਆਂ ਨੂੰ ਇਨਾਮਾਂ ਦੀ ਰਾਸ਼ੀ ਵੰਡੀ ਗਈ। ਇਸ ਮੌਕੇ ਸਰਪੰਚ ਹੁਰਾਂ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੰਦੀਆਂ ਕਿਹਾ ਕੇ ਸਟਾਫ ਵਲੋਂ ਬੱਚਿਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਉਣ ਕਰਕੇ ਹੀ ਸਕੂਲ ਦਾ ਵਧੀਆ ਨਤੀਜਾ ਸਾਹਮਣੇ ਆਇਆ ਹੈ। ਇਸ ਮੌਕੇ ਸਮੂਹ ਸਟਾਫ ਵਲੋਂ ਸਰਪੰਚ ਸਿੰਕਦਰ ਸਿੰਘ ਲਾਂਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਾਬਾ ਫਰੀਦ ਕਾਲਜ ਆਫ਼ ਫਾਰਮੇਸੀ, ਵਿਖੇ ਇੱਕ ਸ਼ਾਨਦਾਰ ਸਾਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ
Next articleਇੰਗਲੈਂਡ ‘ਚ ਬੇਮੌਸਮੀ ਬਰਫਬਾਰੀ ਅਤੇ ਗੜੇਮਾਰੀ ਨਾਲ ਮੁੜ ਵਧੀ ਠੰਡ