ਹਲਕਾ ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਕਰਨਗੇ ਇਤਿਹਾਸਿਕ ਜਿੱਤ ਪ੍ਰਾਪਤ – ਰਾਜਿੰਦਰ ਕੌਰ ਰਾਜ
ਕਪੂਰਥਲਾ, (ਕੌੜਾ)- ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਦੀਆਂ ਲੋਕ ਸਭਾ ਦੀਆਂ 13 ਸੀਟਾਂ ਵਿੱਚੋਂ ਅੱਜ 8 ਸੀਟਾਂ ਤੇ ਉਮੀਦਵਾਰਾਂ ਦਾ ਐਲਾਨ ਕਰਕੇ ਪੰਜਾਬ ਅੰਦਰ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਹਨਾ ਸਬਦਾ ਦਾ ਪ੍ਰਗਟਾਵਾ ਕਰਦਿਆਂ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਸਕੱਤਰ ਰਾਜਿੰਦਰ ਕੌਰ ਰਾਜ ਨੇ ਕਿਹਾ ਉਹ ਹਰ ਪੱਖੋਂ ਮਾਨ ਸਰਕਾਰ ਦੇ ਇਸ ਫੈਸਲੇ ਦਾ ਭਰਵਾਂ ਸਵਾਗਤ ਕਰਦੇ ਹਨ। ਉਹਨਾਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਲਾਲਜੀਤ ਸਿੰਘ ਭੁੱਲਰ ਨੂੰ ਵੱਡੇ ਅੰਤਰ ਨਾਲ ਇਤਿਹਾਸਿਕ ਜਿੱਤ ਦਿਵਾਕੇ ਸੀਟ ਹਾਈਕਮਾਂਡ ਦੀ ਝੋਲੀ ਪਾਈ ਜਾਵੇਗੀ ਅਤੇ ਇਸ ਕਾਰਜ ਲਈ ਉਹ ਅਤੇ ਉਹਨਾਂ ਦੀ ਪੂਰੀ ਟੀਮ ਦਿਨ ਰਾਤ ਅਣਥੱਕ ਮਿਹਨਤ ਕਰਨਗੇ।ਉਨਾਂ ਕਿਹਾ ਕਿ ਆਪ ਪੰਜਾਬ ਵਿਚੋਂ ਸਾਰੀਆਂ ਸੀਟਾਂ ‘ਤੇ ਸਾਨਦਾਰ ਜਿੱਤ ਪ੍ਰਾਪਤ ਕਰਕੇ ਨਵਾਂ ਇਤਿਹਾਸ ਸਿਰਜੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਇੱਕ ਨਵੀਂ ਖੁਸ਼ੀ ਦਿੱਤੀ ਜਾਵੇਗੀ।
ਰਾਜਿੰਦਰ ਕੌਰ ਰਾਜ ਨੇ ਕਿਹਾ ਕਿ ਸੂਬੇ ਦਾ ਹਰ ਵਰਗ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਖੁਸ਼ ਹੈ ਅਤੇ ਜਿਸ ਤਰ੍ਹਾਂ ਨਾਲ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ ਦਾ ਹਲਕੇ ਅੰਦਰ ਪਿਆਰ ਤੇ ਸਤਿਕਾਰ ਹੈ ਤੇ ਇਲਾਕੇ ਦੇ ਲੋਕਾਂ ਦੇ ਦਿਲਾਂ ਅੰਦਰ ਜਿਸ ਤਰ੍ਹਾਂ ਆਪਣੀ ਜਗ੍ਹਾ ਬਣਾਈ ਹੋਈ ਹੈ ਉਸਨੂੰ ਦੇਖਕੇ ਇਹ ਵਿਸ਼ਵਾਸ ਉਜ਼ਾਗਰ ਹੁੰਦਾ ਹੈ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿੱਚ ਉਹਨਾਂ ਦੀ ਜਿੱਤ ਯਕੀਨੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly