ਨਵੀਂ ਦਿੱਲੀ— ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਸੋਮਵਾਰ ਸ਼ਾਮ ਤੋਂ ਸ਼ੁਰੂ ਹੋਇਆ ਅੱਤਵਾਦੀਆਂ ਨਾਲ ਮੁਕਾਬਲਾ ਰਾਤ ਭਰ ਜਾਰੀ ਰਿਹਾ। ਇਸ ਮੁਕਾਬਲੇ ‘ਚ ਇਕ ਪੁਲਿਸ ਮੁਲਾਜ਼ਮ, ਇਕ ਫ਼ੌਜੀ ਅਫ਼ਸਰ ਅਤੇ ਫ਼ੌਜ ਦੇ ਚਾਰ ਜਵਾਨ ਸ਼ਹੀਦ ਹੋਏ ਹਨ। ਹੁਣ ਸਰਕਾਰ ਇਸ ਸਬੰਧੀ ਸਖ਼ਤ ਕਾਰਵਾਈ ਕਰਨ ਦੇ ਮੂਡ ਵਿੱਚ ਨਜ਼ਰ ਆ ਰਹੀ ਹੈ। ਜਾਣਕਾਰੀ ਮੁਤਾਬਕ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ਮੁਖੀ ਨਾਲ ਗੱਲ ਕਰਕੇ ਮਾਮਲੇ ਦਾ ਨੋਟਿਸ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ਮੁਖੀ ਨੂੰ ਅੱਤਵਾਦ ਖਿਲਾਫ ਕਾਰਵਾਈ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ।
ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਅੱਤਵਾਦੀਆਂ ਦੀ ਭਾਲ ਲਈ ਫੌਜ ਦੇ ਹੈਲੀਕਾਪਟਰ ਦੀ ਮਦਦ ਲਈ ਜਾ ਰਹੀ ਹੈ। ਅੱਤਵਾਦੀ ਡੋਡਾ ਦੇ ਸੰਘਣੇ ਜੰਗਲਾਂ ‘ਚ ਲੁਕੇ ਹੋਏ ਹਨ। ਫੌਜ ਅਤੇ ਪੁਲਿਸ ਦੇ ਜਵਾਨ ਉੱਥੇ ਪਹਿਲਾਂ ਹੀ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਹੁਣ ਅੱਤਵਾਦੀਆਂ ਨੂੰ ਚਾਰੋਂ ਪਾਸਿਓਂ ਘੇਰਨ ਲਈ ਹੈਲੀਕਾਪਟਰਾਂ ਨਾਲ ਤਲਾਸ਼ੀ ਵੀ ਸ਼ੁਰੂ ਕਰ ਦਿੱਤੀ ਗਈ ਹੈ, ਸੀਨੀਅਰ ਫੌਜੀ ਅਧਿਕਾਰੀਆਂ ਮੁਤਾਬਕ ਰਾਸ਼ਟਰੀ ਰਾਈਫਲਜ਼ ਅਤੇ ਪੁਲਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (ਐੱਸਓਜੀ) ਦੇ ਜਵਾਨਾਂ ਨੇ ਸੋਮਵਾਰ ਰਾਤ ਡੋਡਾ ਦੇ ਦੇਸਾ ਜੰਗਲੀ ਖੇਤਰ ਦੇ ਧਾਰੀ ਗੇਟ ਉਰਰਬਾਗੀ ‘ਚ ਛਾਪਾ ਮਾਰਿਆ। ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਰਾਤ ਕਰੀਬ 9 ਵਜੇ ਆਪਰੇਸ਼ਨ ਟੀਮ ਅੱਤਵਾਦੀਆਂ ਦੇ ਬਹੁਤ ਨੇੜੇ ਪਹੁੰਚ ਗਈ, ਜਿਸ ਤੋਂ ਬਾਅਦ ਭਾਰੀ ਗੋਲੀਬਾਰੀ ਕੀਤੀ ਗਈ। ਸ਼ੁਰੂਆਤੀ ਰਿਪੋਰਟਾਂ ਵਿੱਚ ਬਹਾਦਰ ਸੈਨਿਕਾਂ ਦੇ ਜ਼ਖਮੀ ਹੋਣ ਦਾ ਸੰਕੇਤ ਹੈ। ਇਲਾਕੇ ਵਿਚ ਵਾਧੂ ਫ਼ੌਜ ਭੇਜੀ ਗਈ ਹੈ। ਆਪਰੇਸ਼ਨ ਜਾਰੀ ਹੈ, ਇਸ ਤੋਂ ਪਹਿਲਾਂ ਮੁੱਠਭੇੜ ‘ਚ ਇਕ ਪੁਲਿਸ ਮੁਲਾਜ਼ਮ ਸਮੇਤ ਪੰਜ ਸੁਰੱਖਿਆ ਮੁਲਾਜ਼ਮ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਸੀ। ਇਨ੍ਹਾਂ ਪੰਜਾਂ ਦੀ ਮੰਗਲਵਾਰ ਨੂੰ ਮੌਤ ਹੋ ਗਈ। ਸ਼ਹੀਦਾਂ ਵਿੱਚ ਫੌਜ ਦਾ ਇੱਕ ਅਧਿਕਾਰੀ ਵੀ ਸ਼ਾਮਲ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly