ਸੰਗਰੂਰ, (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦਾ ਮਹੀਨਾਵਾਰ ਸਾਹਿਤਕ ਸਮਾਗਮ 26 ਮਈ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਬਾਬਾ ਹਿੰਮਤ ਸਿੰਘ ਧਰਮਸ਼ਾਲਾ ਸੰਗਰੂਰ ਵਿਖੇ ਹੋ ਰਿਹਾ ਹੈ, ਜਿਸ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਕੱਤਰ ਰਜਿੰਦਰ ਸਿੰਘ ਰਾਜਨ ਦਾ ਦੋਹਾ-ਸੰਗ੍ਰਹਿ ‘ਰਾਜਿਆ ਰਾਜ ਕਰੇਂਦਿਆ’ ਲੋਕ ਅਰਪਣ ਕੀਤਾ ਜਾਵੇਗਾ। ਸਮਾਗਮ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਮੀਤ ਪ੍ਰਧਾਨ ਮੂਲ ਚੰਦ ਸ਼ਰਮਾ ਉਚੇਚੇ ਤੌਰ ’ਤੇ ਸ਼ਾਮਲ ਹੋਣਗੇ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਇਸ ਮੌਕੇ ‘ਸਾਡਾ ਉਮੀਦਵਾਰ ਕਿਹੋ ਜਿਹਾ ਹੋਵੇ’ ਵਿਸ਼ੇ ਉੱਪਰ ਵਿਚਾਰ-ਚਰਚਾ ਵੀ ਕੀਤੀ ਜਾਵੇਗੀ। ਲੋਕ ਸਭਾ ਚੋਣਾਂ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ। ਕਿਤਾਬ ਲੋਕ ਅਰਪਣ ਤੇ ਵਿਚਾਰ ਚਰਚਾ ਤੋਂ ਬਾਅਦ ਖੁੱਲਾ ਕਵੀ ਦਰਬਾਰ ਹੋਵੇਗਾ ਜਿਸ ਵਿੱਚ ਸਭ ਨੂੰ ਹਿੱਸਾ ਦਿੱਤਾ ਜਾਵੇਗਾ। ਮਾਲਵਾ ਲਿਖਾਰੀ ਸਭਾ ਦੇ ਪ੍ਰਧਾਨ ਕਰਮ ਸਿੰਘ ਜਖਮੀ ਜੀ ਨੇ ਆਪਣੀ ਸਭਾ ਦੇ ਸਾਰੇ ਮੈਂਬਰਾਂ ਤੇ ਜੋ ਵੀ ਲੇਖਕ ਵੀਰ ਭੈਣ ਭਰਾ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ ਉਹਨਾਂ ਨੂੰ ਸਹੀ ਸਮੇਂ ਤੇ ਆਉਣ ਦੀ ਬੇਨਤੀ ਕੀਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ