ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਰਾਖੀ ਮੇਕਿੰਗ ਪ੍ਰਤੀਯੋਗਿਤਾ

ਕੈਪਸ਼ਨ : ਰੱਖੜੀ ਪ੍ਰਤੀਯੋਗਤਾ ਵਿੱਚ ਹਿੱਸਾ ਲੈਂਦੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ।

ਕਪੂਰਥਲਾ (ਸਮਾਜ ਵੀਕਲੀ) ( ਕੌੜਾ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਭੈਣ – ਭਰਾ ਦੇ ਪਿਆਰ ਪ੍ਰਤੀਕ ਰੱਖੜੀ ਦੇੇ ਸ਼ੁੱਭ ਦਿਹਾੜੇ ਮੌਕੇ ਰਾਖੀ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਆਪਣੇ ਹੱਥੀਂ ਸੁੰਦਰ ਰੱਖੜੀਆਂ ਤਿਆਰ ਕੀਤੀਆਂ । ਨੌਵੀਂ ਜਮਾਤ ਦੀ ਵਿਦਿਆਰਥਣ ਸ਼ਰੇਆ ਵਸ਼ਿਸ਼ਟ ਵੱਲੋਂ ਰੱਖੜੀ ਦੇ ਦਿਹਾਡ਼ੇ ਸਬੰਧੀ ਸਪੀਚ ਪੇਸ਼ ਕੀਤੀ ਗਈ ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਪ੍ਰਤੀਯੋਗਤਾ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਰੱਖੜੀ ਦੇ ਦਿਹਾਡ਼ੇ ਦੀਆਂ ਸ਼ੁਭਕਾਮਨਾਵਾਂ ਭੇਂਟ ਕੀਤੀਆਂ । ਇਸ ਮੌਕੇ ਮੈਡਮ ਅੰਜੂ, ਅਨੀਤਾ ਸਹਿਗਲ, ਨਿਧੀ ਸੰਗੋਤਰਾ, ਛਿੰਦਰਪਾਲ ਕੌਰ, ਲਵਿਤਾ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੋਛਿਆਂ ਨਾਲ਼ੋਂ ਮਸਤੀ ਚੰਗੀ ਜਿਹੜੀ ਰੱਖਦੀ ਸਦਾ ਟਿਕਾਣੇ
Next articleਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵੱਲੋਂ ਪੋਸਟਰ ਮੇਕਿੰਗ ਪ੍ਰਤੀਯੋਗਤਾ ਦਾ ਆਯੋਜਿਤ