ਰੱਖੜੀ ਵਾਲੇ ਦਿਨ ਸਵੇਰੇ 11 ਵਜ੍ਹੇ ਖੁੱਲ੍ਹਣਗੇ ਜ਼ਿਲ੍ਹੇ ਦੇ ਸੇਵਾ ਕੇਂਦਰ 

ਡਿਪਟੀ ਕਮਿਸ਼ਨਰ ਕੋਮਲ ਮਿੱਤਲ 

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸੇਵਾ ਕੇਂਦਰ  ਰੱਖੜੀ ਵਾਲੇ ਦਿਨ 19 ਅਗਸਤ 2024 ਦਿਨ ਸੋਮਵਾਰ ਨੂੰ ਸਵੇਰੇ 11:00 ਵਜ੍ਹੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਜਰੂਰੀ ਮੀਟਿੰਗ ਹੋਈ
Next articleਪੇਂਡੂ ਮਜਦੂਰ ਯੂਨੀਅਨ ਵਲੋਂ 19 ਤੋਂ 26 ਅਗਸਤ ਦੇ ਬਲਾਕ ਪੱਧਰੀ ਧਰਨੇ ਲਈ ਧਰਮਕੋਟ ‘ਚ ਮੀਟਿੰਗ ਕੀਤੀ