ਸਿਰਸਾ— ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਦਿੱਲੀ ਚੋਣਾਂ ਤੋਂ ਪਹਿਲਾਂ ਇਕ ਵਾਰ ਫਿਰ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਜਾਣਕਾਰੀ ਮੁਤਾਬਕ ਗੁਰਮੀਤ ਸਿੰਘ ਨੂੰ ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਸਿਰਸਾ ਡੇਰੇ ਪਹੁੰਚ ਗਿਆ ਹੈ। ਰਾਮ ਰਹੀਮ ਮੰਗਲਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਸੱਤ ਗੱਡੀਆਂ ਦੇ ਕਾਫ਼ਲੇ ਵਿੱਚ ਰਵਾਨਾ ਹੋਇਆ ਅਤੇ ਰਾਤ 8.40 ਵਜੇ ਸਿਰਸਾ ਕੈਂਪ ਪਹੁੰਚਿਆ। ਡੇਰੇ ਵਿਚ ਆ ਕੇ ਉਹ ਸਿੱਧਾ ਆਪਣੀ ਗੁਫਾ ਵਿਚ ਚਲਾ ਗਿਆ। ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਪਹਿਲੀ ਵਾਰ ਸਿਰਸਾ ਡੇਰੇ ਵਿੱਚ ਆਇਆ ਹੈ।
ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਪੈਰੋਲ ਮਿਲੀ ਸੀ। ਅਕਤੂਬਰ ‘ਚ ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਚਲਾ ਗਿਆ। ਇਸ ਦੌਰਾਨ ਉਸ ਨੂੰ 20 ਦਿਨਾਂ ਲਈ ਸ਼ਰਤੀਆ ਜ਼ਮਾਨਤ ਦਿੱਤੀ ਗਈ। ਐਮਰਜੈਂਸੀ ਪੈਰੋਲ ਲਈ ਹਰਿਆਣਾ ਚੋਣ ਕਮਿਸ਼ਨ ਨੂੰ ਅਰਜ਼ੀ ਦਿੱਤੀ ਗਈ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ।
2017 ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰਾਮ ਰਹੀਮ ਸਿਰਸਾ ਡੇਰੇ ਨਹੀਂ ਜਾ ਸਕਿਆ ਹੈ। ਸੂਤਰਾਂ ਮੁਤਾਬਕ ਪਰ ਹੁਣ ਉਹ ਸਿਰਸਾ ਸਥਿਤ ਡੇਰਾ ਹੈੱਡਕੁਆਰਟਰ ਜਾਣਗੇ। ਰਾਮ ਰਹੀਮ ਨੂੰ 2017 ਤੋਂ ਲੈ ਕੇ ਹੁਣ ਤੱਕ 12 ਵਾਰ ਪੈਰੋਲ ਅਤੇ ਫਰਲੋ ਦਿੱਤੀ ਜਾ ਚੁੱਕੀ ਹੈ ਅਤੇ ਇਸ ਨੂੰ ਲੈ ਕੇ ਰਾਜ ਸਰਕਾਰਾਂ ‘ਤੇ ਕਈ ਵਾਰ ਸਵਾਲ ਚੁੱਕੇ ਜਾ ਚੁੱਕੇ ਹਨ। ਹੁਣ ਇੱਕ ਵਾਰ ਫਿਰ ਉਹ ਜੇਲ੍ਹ ਤੋਂ ਬਾਹਰ ਆ ਗਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly