HOME ਰਮਨਦੀਪ ਕੌਰ ਨੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ ’ਚ ਨਾਮ ਚਮਕਾਇਆ : ਢੋਸੀਵਾਲ

ਰਮਨਦੀਪ ਕੌਰ ਨੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ ’ਚ ਨਾਮ ਚਮਕਾਇਆ : ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ   (ਸਮਾਜ ਵੀਕਲੀ)  ਲੰਘੀ 16 ਜੁਲਾਈ ਤੋਂ 20 ਜੁਲਾਈ ਤੱਕ ਛੱਤੀਸਗੜ੍ਹ ਵਿਖੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚੋਂ ਕਰੀਬ ਦੋ ਦਰਜਨ ਤੋਂ ਵੱਧ ਟੀਮਾਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਜਿਲ੍ਹੇ ਦੇ ਸੰਮੇਵਾਲੀ ਪਿੰਡ ਦੀ ਧੀ ਰਮਨਦੀਪ ਕੌਰ ਨੇ 45 ਕਿਲੋਗ੍ਰਾਮ ਤੱਕ ਭਾਰ ਦੇ ਮੁਕਾਬਲੇ ਵਿੱਚ ਭਾਗ ਲਿਆ ਸੀ।ਇਸ ਫਸਵੇਂ ਮੁਕਾਬਲੇ ਵਿੱਚ ਰਮਨਦੀਪ ਨੇ ਉਕਤ ਚੈਂਪੀਅਨਸ਼ਿਪ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਪਿੰਡ, ਸਮੁੱਚੇ ਇਲਾਕੇ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਮੈਡਲ ਪ੍ਰਾਪਤੀ ਤੋਂ ਰਮਨਦੀਪ ਕੱਲ੍ਹ ਹੀ ਆਪਣੇ ਜੱਦੀ ਪਿੰਡ ਸੰਮੇਵਾਲੀ ਪਹੁੰਚੀ ਹੈ । ਜਿੱਥੇ ਪਰਿਵਾਰ ਦੇ ਸ਼ੁਭਚਿੰਤਕਾਂ ਵੱਲੋਂ ਉਸ ਦਾ ਭਰਪੂਰ ਸਵਾਗਤ ਕੀਤਾ ਗਿਆ। ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਵਰਕਿੰਗ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਪ੍ਰਸਿੱਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ, ਮਿਸ਼ਨ ਗਾਇਡ ਇੰਜ. ਅਸ਼ੋਕ ਕੁਮਾਰ ਭਾਰਤੀ, ਚੇਅਰਮੈਨ ਨਿਰੰਜਣ ਸਿੰਘ ਰੱਖਰਾ ਅਤੇ ਪੈਟਰਨ ਡਾ. ਸੁਰਿੰਦਰ ਗਿਰਧਰ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਰਮਨਦੀਪ ਕੌਰ ਅਤੇ ਉਸ ਦੇ ਪਿਤਾ ਸਾਹਿਬ ਸਿੰਘ ਸਮੇਤ ਸਮੁੱਚੇ ਪਰਿਵਾਰ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਢੋਸੀਵਾਲ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਦੇਸ਼ ਭਰ ਵਿੱਚ ਜਿਲ੍ਹੇ ਦਾ ਨਾਮ ਉੱਚਾ ਕਰਨ ਵਾਲੀ ਰਮਨਦੀਪ ਕੌਰ ਨੂੰ ਜਲਦੀ ਹੀ ਉਹਨਾਂ ਦੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article“ਰਾਹਾਂ ਦੇ ਰਾਹੀ”
Next articleਮੋਹਲੇ ਧਾਰ ਬਰਸਾਤ ਕਾਰਨ ਨੀਵੇਂ ਇਲਾਕਿਆਂ ਵਿਚ ਝੋਨੇ ਦੀ ਫ਼ਸਲ ਡੁੱਬੀ, ਜਥੇਬੰਦੀਆਂ ਨੇ ਦੱਸਿਆ ਡਰੇਨ ਵਿਭਾਗ ਤੇ ਪ੍ਰਸ਼ਾਸਨ ਦੀ ਨਲਾਇਕੀ, ਤਹਿਸੀਲ ਦਾਰ ਨੂੰ ਮੰਗ ਪੱਤਰ ਸੌਂਪਿਆ