HOME ਰਾਮਪੁਰ ਛੰਨਾ ਦੀ ਸੰਗਤ ਨੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਚਾਹ-ਪਾਣੀ ਦਾ...

ਰਾਮਪੁਰ ਛੰਨਾ ਦੀ ਸੰਗਤ ਨੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਚਾਹ-ਪਾਣੀ ਦਾ ਲੰਗਰ ਲਗਾਇਆ

2
ਅਮਰਗੜ੍ਹ  (ਸਮਾਜ ਵੀਕਲੀ)  (ਕੁਲਵੰਤ ਸਿੰਘ ਮੁਹਾਲੀ) ਅੱਜ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਸਾਹਿਬ ਵਿਖ਼ੇ ਮਾਤਾ ਗੂਜ਼ਰੀ ਜੀ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ (ਸ਼ਹੀਦੀ ਜੋੜ ਮੇਲਾ) ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਦੇਸ਼ਾਂ-ਵਿਦੇਸ਼ਾਂ ਅਤੇ ਭਾਰਤ ਦੇ ਕੋਨੇ-ਕੋਨੇ ਵਿੱਚੋਂ ਲੱਖਾਂ ਦੀ ਗਿਣਤੀ ਚ ਸੰਗਤਾਂ ਵੱਲੋਂ ਸਮੂਲੀਅਤ ਕਰਕੇ ਸਰਹੰਦ ਦੇ ਸ਼ਹੀਦਾਂ ਨੂੰ ਨਤਮਸਤਕ ਹੋ ਰਹੀਆਂ ਹਨ।ਸ਼ਹੀਦੀ ਜੋੜ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਵਾਸਤੇ ਪੰਜਾਬ ਦੇ ਕਰੀਬ ਹਰ ਸ਼ਹਿਰ-ਕਸਬੇ ਤੇ ਪਿੰਡ ਵਿੱਚ ਚਾਹ-ਬ੍ਰੈਡ ਪਕੌੜੇ-ਪ੍ਰਸ਼ਾਦੇ ਦੇ ਲੰਗਰ ਲਗਾਏ ਜਾ ਰਹੇ ਹਨ। ਇਸੇ ਤਰਾਂ ਨੇੜਲੇ ਪਿੰਡ ਰਾਮਪੁਰ ਛੰਨਾ ਵਿਖ਼ੇ ਵੀ ਪਿੰਡ ਵਾਸੀ ਸੰਗਤਾਂ ਵੱਲੋਂ ਚਾਹ ਅਤੇ ਬ੍ਰੈਡ ਪਕੌੜੇ ਦਾ ਲੰਗਰ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਵੱਲੋਂ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ, ਗੁਰਮੇਲ ਸਿੰਘ, ਗੁਰਚਰਨ ਸਿੰਘ ਫੌਜੀ, ਜਰਨੈਲ ਸਿੰਘ ਫੌਜੀ, ਅਵਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ, ਬਲਜਿੰਦਰ ਸਿੰਘ, ਸੁਖਦੇਵ ਸਿੰਘ ਸੁੱਖਾ ਆੜ੍ਹਤੀ,ਸਾਬਕਾ ਸਰਪੰਚ ਜਤਿੰਦਰ ਸਿੰਘ ਹੈਪੀ ਸੰਮਤੀ ਮੈਂਬਰ,ਸੁਰਿੰਦਰ ਸਿੰਘ ਸਾਬਕਾ ਸਰਪੰਚ,ਬੇਅੰਤ ਸਿੰਘ ਸਾਬਕਾ ਪੰਚ, ਨੰਬਰਦਾਰ ਸਵਰਨਜੀਤ ਸਿੰਘ, ਲਖਵਿੰਦਰ ਸਿੰਘ, ਸੁਖਪਾਲ ਸਿੰਘ, ਮਨਦੀਪ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਕਮੇਟੀ ਮੈਂਬਰ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ ਸਾਬਕਾ ਪ੍ਰਧਾਨ, ਸੁਖਦੇਵ ਸਿੰਘ, ਅਵਤਾਰ ਸਿੰਘ ਸਾਬਕਾ ਪ੍ਰਧਾਨ, ਲਾਲ਼ ਸਿੰਘ ਸਰਪੰਚ, ਲਛਮਣ ਸਿੰਘ,ਹਰਪ੍ਰੀਤ ਸਿੰਘ ਹੈਰੀ ਕੰਡਕਟਰ, ਗੁਰਜੰਟ ਸਿੰਘ ਅਤੇ ਜਗਜੀਤ ਸਿੰਘ ਜੱਗੀ ਬਿਜਲੀ ਵਾਲਾ ਸਮੇਤ ਵੱਡੀ ਗਿਣਤੀ ਪਿੰਡ ਦੇ ਨੌਜਵਾਨਾਂ ਵੱਲੋਂ ਸੇਵਾ ਕੀਤੀ ਜਾ ਰਹੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article2026 ਦੇ ਅਸਟਰੇਲੀਆ ਦੇ ਸੀਜ਼ਨ ਵਿੱਚ ਨਵੇਂ ਖਿਡਾਰੀਆਂ ਦੇ ਮੈਚ ਹੋਣਗੇ ਕਿਉਂਕਿ ਅਸਟਰੇਲੀਆ ਚ ਪਹਿਲਾਂ ਦੀ ਤਰਾਂ ਹੀ ਪੈਣਗੀਆਂ ਕਬੱਡੀਆਂ l
Next article“ਜੀ ਰਾਮ ਜੀ” ਅਤੇ “ਮਨਰੇਗਾ” ਦੀ ਪੇਂਡੂ ਵਿਕਾਸ ਲਈ ਮਹੱਤਤਾ