ਰਾਣਾ ਕਤਲ ਮਾਮਲਾ: ਗੈਂਗਸਟਰ ਜੱਗੂ ਸਮੇਤ ਪੰਜ ਨਾਮਜ਼ਦ

ਅੰਮ੍ਰਿਤਸਰ (ਸਮਾਜ ਵੀਕਲੀ): ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਮਾਮਲੇ ਵਿੱਚ ਪੁਲੀਸ ਨੇ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੂੰ ਪੁੱਛ-ਪੜਤਾਲ ਲਈ ਲਿਆਉਣ ਦੀ ਤਿਆਰੀ ਕਰ ਲਈ ਹੈ। ਪੁਲੀਸ ਨੇ ਇਸ ਸਬੰਧੀ ਦਰਜ ਕੇਸ ਵਿੱਚ ਜੱਗੂ ਭਗਵਾਨਪੁਰੀਆ, ਜਗਰੋਸ਼ਨ, ਮਨੀ ਤੇ ਦੋ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ।

ਡਿਪਟੀ ਕਮਿਸ਼ਨਰ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕੰਦੋਵਾਲੀਆ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰਾਂ ਦਾ ਇੱਕ ਸਾਥੀ ਵੀ ਇਸ ਕਾਰਵਾਈ ਦੌਰਾਨ ਜ਼ਖ਼ਮੀ ਹੋਇਆ ਸੀ, ਜਿਸ ਦੀ ਪੁਲੀਸ ਨੇ ਸ਼ਨਾਖ਼ਤ ਕਰ ਲਈ ਹੈ ਅਤੇ ਉਸ ਦੀ ਭਾਲ ’ਚ ਛਾਪੇ ਮਾਰੇ ਜਾ ਰਹੇ ਹਨ। ਇਸ ਦੌਰਾਨ ਕੰਦੋਵਾਲੀਆ ਦਾ ਸਾਥੀ ਤੇਜਬੀਰ ਸਿੰਘ ਤੇ ਹਸਪਤਾਲ ਦਾ ਇੱਕ ਸੁਰਖਿਆ ਕਰਮਚਾਰੀ ਵੀ ਜ਼ਖ਼ਮੀ ਹੋਇਆ ਸੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਠੇਕਾ ਮੁਲਾਜ਼ਮਾਂ ਤੇ ਪਰਿਵਾਰਾਂ ’ਤੇ ਲਾਠੀਚਾਰਜ
Next articleਨਵਜੋਤ ਸਿੱਧੂ ’ਤੇ ਸ਼ਰਾਬ ਮਾਫ਼ੀਆ ਦੀ ਪੁਸ਼ਤਪਨਾਹੀ ਦੇ ਦੋਸ਼