ਰੰਧਾਵਾ ਨੇ ਗੈਰ-ਪੰਜਾਬੀਆਂ ਦੀ ਪੁਲੀਸ ਭਰਤੀ ਬਾਰੇ ਰਿਪੋਰਟ ਮੰਗੀ

 Punjab Cooperation Minister Sukhjinder Randhawa

ਚੰਡੀਗੜ੍ਹ (ਸਮਾਜ ਵੀਕਲੀ) : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲੀਸ ਵਿੱਚ ਗੈਰ-ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖਤ ਨੋਟਿਸ ਲੈਂਦਿਆਂ ਸੂਬੇ ਦੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਤੋਂ ਪਿਛਲੇ ਸਮੇਂ ਦੌਰਾਨ ਪੰਜਾਬ ਪੁਲੀਸ ਵਿੱਚ ਹੋਈ ਭਰਤੀਆਂ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ। ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤੁਰੰਤ ਜਾਂਚ ਦੀ ਮੰਗ ਕਰਦਾ ਹੈ। ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ| ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ ਸੌਂਪਣ ਲਈ ਕਿਹਾ ਹੈ| ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ|

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਸਾਹਬ ਦੀ ਨਵੀਂ ਪਾਰਟੀ
Next articleਸਰਕਾਰ ਨੇ ਖਿਡਾਰੀਆਂ ਕੋਲੋਂ ਨੌਕਰੀਆਂ ਲਈ ਅਰਜ਼ੀਆਂ ਮੰਗੀਆਂ