HOME ਰੰਗਲਾ ਪੰਜਾਬ ਸਕੀਮ’, ਤਹਿਤ ਹਲਕਾ ਬਲਾਚੌਰ ਦੇ ਵਿਕਾਸ ਲਈ 5 ਕਰੋੜ ਦੀ...

ਰੰਗਲਾ ਪੰਜਾਬ ਸਕੀਮ’, ਤਹਿਤ ਹਲਕਾ ਬਲਾਚੌਰ ਦੇ ਵਿਕਾਸ ਲਈ 5 ਕਰੋੜ ਦੀ ਗ੍ਰਾਂਟ ਮੁਕੰਮਲ

5
ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ

 *2.50 ਕਰੋੜ ਦੀ ਦੂਜੀ ਕਿਸ਼ਤ ਜਾਰੀ*

ਬਲਾਚੌਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਚਲਾਈ ਗਈ ‘ਰੰਗਲਾ ਪੰਜਾਬ ਸਕੀਮ’ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਦਿਆਂ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਜਾ ਰਹੇ ਹਨ। ਇਹ ਰਾਸ਼ੀ ਹਲਕੇ ਲਈ ਪ੍ਰਵਾਨ ਹੋਈ ਕੁੱਲ 5 ਕਰੋੜ ਰੁਪਏ ਦੀ ਗ੍ਰਾਂਟ ਦੀ ਦੂਜੀ ਕਿਸ਼ਤ ਵਜੋਂ ਜਾਰੀ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 2.50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵਿਕਾਸ ਕਾਰਜਾਂ ਲਈ ਖਰਚੀ ਜਾ ਚੁੱਕੀ ਹੈ।ਵਿਧਾਇਕਾ ਨੇ ਦੱਸਿਆ ਕਿ ਇਹ ਰਾਸ਼ੀ  ਗਲੀਆਂ ਅਤੇ ਨਾਲੀਆਂ ਦਾ ਪੱਕਾ ਨਿਰਮਾਣ,ਪਿੰਡਾਂ ਵਿੱਚ ਸਟਰੀਟ ਲਾਈਟਾਂ ਦਾ ਪ੍ਰਬੰਧ ,ਸਾਂਝੀਆਂ ਥਾਵਾਂ ਅਤੇ ਧਰਮਸ਼ਾਲਾਵਾਂ  ਨਵੀਨੀਕਰਨ ਆਦਿ ਵਿਕਾਸ ਕਾਰਜਾਂ ਲਈ ਦਿੱਤੀ ਗਈ ਹੈ lਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਤਤਪਰ ਹੈ। ਸਾਡਾ ਮਕਸਦ ਸਿਰਫ਼ ਗ੍ਰਾਂਟਾਂ ਦੇਣਾ ਹੀ ਨਹੀਂ, ਸਗੋਂ ਪਾਰਦਰਸ਼ੀ ਤਰੀਕੇ ਨਾਲ ਹਰ ਪੈਸਾ ਵਿਕਾਸ ‘ਤੇ ਖਰਚ ਕਰਕੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ।”ਉਨ੍ਹਾਂ ਨੇ ਪੰਚਾਇਤ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ  ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਪੂਰੀ ਇਮਾਨਦਾਰੀ ਨਾਲ ਨੇਪਰੇ ਚਾੜ੍ਹੇ ਜਾਣ। ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਹਲਕਾ ਵਾਸੀਆ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਫੰਡਾਂ ਨਾਲ ਪਿੰਡਾਂ ਦੀ ਦਸ਼ਾ ਸੁਧਰੇਗੀ ਅਤੇ ਲੰਬੇ ਸਮੇਂ ਤੋਂ ਲਟਕਦੇ ਵਿਕਾਸ ਕਾਰਜ ਮੁਕੰਮਲ ਹੋਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਹਨੀ ਟੌਂਸਾ ਸ਼੍ਰੋਮਣੀ ਅਕਾਲੀ ਵਲੋਂ ਹਲਕਾ ਬਲਾਚੌਰ ਦਾ ਇੰਨਚਾਰਜ ਲਗਾਂਏ ਜਾਣ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ
Next articleਬੇਦੋਸੇ ਨੂੰ ਕੱਟਣੀ ਪਈ 17 ਸਾਲ ਜੇਲ, ਅਸਲੀ ਦੋਸੀ ਹੁਣ ਆਇਆ ਅੜਿੱਕੇ