ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸੂਬਾ ਭਾਜਪਾ ਦੇ ਸੀਨੀਅਰ ਭਾਜਪਾ ਆਗੂ ਜਗਦੀਪ ਸਿੰਘ ਨਕਈ ਨੂੰ ਭਾਜਪਾ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ,ਜ਼ਿਲ੍ਹਾ ਮੀਤ ਪ੍ਰਧਾਨ ਧਰਮਪਾਲ ਮਹਾਜਨ,ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਪਿਯੂਸ਼ ਮਨਚੰਦਾ,ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿਵੇਕ ਸਿੰਘ ਸੰਨੀ ਬੈਂਸ, ਮੈਡੀਕਲ ਸੈੱਲ ਦੇ ਮੰਡਲ ਪ੍ਰਧਾਨ ਕਪਿਲ ਧੀਰ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ।ਇਸ ਮੌਕੇ ਭਾਜਪਾ ਆਗੂਆਂ ਨੇ ਭਾਜਪਾ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਵੀ ਕੀਤਾ।
ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਸਬਦਾ ਸਾਥ ਸਬਦਾ ਵਿਕਾਸ ਦੇ ਨਾਅਰੇ ਨੂੰ ਸਫ਼ਲ ਬਣਾਉਣ ਦਾ ਕੰਮ ਪ੍ਰਧਾਨ ਮੰਤਰੀ ਅਤੇ ਕੌਮੀ ਪ੍ਰਧਾਨ ਜੇਪੀ ਨੱਢਾ ਵਲੋਂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਨੂੰ ਆਪਸੀ ਮੱਤਭੇਦ ਭੁਲਾ ਕੇ ਪਾਰਟੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਮਿਸ਼ਨ 2024 ਅਗਾਮੀ ਲੋਕਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਹੁਣ ਤੋਂ ਹੀ ਲੱਗ ਕੇ ਪਾਰਟੀ ਵਲੋਂ ਦਿਤੇ ਜਾ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਕੰਮ ਤੇ ਲੱਗ ਜਾਣ ਦੀ ਅਪੀਲ ਕੀਤੀ।ਵਰਕਰਾਂ ਨੂੰ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਮਹਿਲਾ ਅਹੁਦੇਦਾਰਾਂ ਦੀ ਭੂਮਿਕਾ ਨੂੰ ਅਹਿਮ ਦੱਸਿਆ।ਇਸ ਦੌਰਾਨ ਉਨ੍ਹਾਂ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਰਚਾ ਕਰਦਿਆਂ ਉਨ੍ਹਾਂ ਨੂੰ ਜਨਤਾ ਤੱਕ ਪਹੁੰਚਣ ਲਈ ਕਿਹਾ।ਨਾਲ ਹੀ ਵਰਕਰਾਂ ਵਲੋਂ ਆਪਣੇ ਬੂਥ ਤੇ ਨਵੇਂ ਲੋਕ ਨੂੰ ਪਾਰਟੀ ਨਾਲ ਜੋੜਾਂ ਸਮੇਤ ਭਾਜਪਾ ਸੰਗਠਨ ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੂਬੇ ਵਿੱਚ ਨਗਰ ਕੌਂਸ਼ਲ ਚੋਣਾਂ ਦੇ ਨਾਲ ਹੀ ਲੋਕਸਭਾ 2024 ਨੂੰ ਜਿੱਤਣ ਦੀ ਰਣਨੀਤੀ ਤੇ ਕੰਮ ਕਰ ਰਹੀ ਹੈ।ਇਸ ਤਹਿਤ ਵਰਕਰਾਂ ਨੂੰ ਲਾਮਬੰਦ ਹੋਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਬੂਥ ਪੱਧਰ ਤੇ ਆਪਣੀ ਹਾਜ਼ਰੀ ਵਧਾਉਣ ਤੇ ਜ਼ੋਰ ਦੇਵੇਗੀ।ਇਸ ਦੇ ਨਾਲ ਹੀ ਪਾਰਟੀ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਵਾਲਿਆਂ ਤੇ ਨਜ਼ਰ ਰੱਖੇਗੀ।ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਇਨ੍ਹਾਂ ਸਕੀਮਾਂ ਦਾ ਲਾਭ ਵੱਖ-ਵੱਖ ਭਾਈਚਾਰਿਆਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ।ਖੋਜੇਵਾਲ ਨੇ ਕਿਹਾ ਕਿ ਉਹ ਲੀਡਰਸ਼ਿਪ ਵੱਲੋਂ ਦਿੱਤੀਆਂ ਹਦਾਇਤਾਂ ਤੋਂ ਇਲਾਵਾ ਇਸੇ ਤਰਜ਼ ਤੇ ਕੰਮ ਕਰਨਾ ਜਾਰੀ ਰੱਖਣਗੇ।ਖੋਜੇਵਾਲ ਨੇ ਕਿਹਾ ਕਿ ਅੱਜ ਅਜਿਹੇ ਸਮੇਂ ਚ ਜਦੋਂ ਭਾਰਤ ਅਗਲੇ 25 ਸਾਲਾਂ ਟੀਚਿਆਂ ਤੇ ਕੰਮ ਕਰ ਰਿਹਾ ਹੈ ਤਾਂ ਕੁਝ ਸਿਆਸੀ ਪਾਰਟੀਆਂ ਆਪਣੇ ਨਿੱਜੀ ਹਿੱਤਾਂ ਲਈ ਭਾਰਤ ਦੀ ਆਰਥਿਕਤਾ ਨੂੰ ਤਬਾਹ ਕਰ ਦੇਣਾ ਚਾਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਭਾਰਤ ਪਹਿਲੀ ਉਦਯੋਗਿਕ ਕ੍ਰਾਂਤੀ ਦਾ ਫਾਇਦਾ ਨਹੀਂ ਉਠਾ ਸਕਿਆ,ਦੂਜੀ-ਤੀਜੀ ਉਦਯੋਗਿਕ ਕ੍ਰਾਂਤੀ ਵਿਚ ਵੀ ਭਾਰਤ ਪਛੜ ਗਿਆ ਪਰ ਇਸ ਚੌਥੀ ਉਦਯੋਗਿਕ ਕ੍ਰਾਂਤੀ ਵਿਚ ਭਾਰਤ ਇਸ ਨੂੰ ਗੁਆ ਨਹੀਂ ਸਕਦਾ।ਸ਼ਾਰਟਕੱਟ ਨਾਲ ਕੋਈ ਵੀ ਦੇਸ਼ ਨਹੀਂ ਚੱਲ ਸਕਦਾ।ਦੇਸ਼ ਦੀ ਤਰੱਕੀ ਲਈ ਟਿਕਾਊ ਵਿਕਾਸ,ਟਿਕਾਊ ਹੱਲ ਦੇ ਲਈ ਕੰਮ ਕਰਨਾ,ਇੱਕ ਲੰਮੀ ਮਿਆਦ ਦਾ ਵਿਜ਼ਨ ਬਹੁਤ ਜ਼ਰੂਰੀ ਹੈ।ਸਥਾਈ ਵਿਕਾਸ ਲਈ ਬੁਨਿਆਦੀ ਢਾਂਚਾ ਮੁੱਖ ਹੁੰਦਾ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਮਜ਼ਬੂਤ ਹੋ ਰਿਹਾ ਹੈ।
ਖੋਜੇਵਾਲ ਨੇ ਕਿਹਾ ਕਿ ਜਿਵੇਂ-ਜਿਵੇਂ ਰਾਸ਼ਟਰ ਮਜਬੂਤ ਹੁੰਦਾ ਹੈ ਦੁਨੀਆ ਉਸ ਰਾਸ਼ਟਰ ਬਾਰੇ ਉਨ੍ਹਾਂ ਹੀ ਜ਼ਿਆਦਾ ਜਾਣਨਾ ਚਾਹੁੰਦੀ ਹੈ ਅਤੇ ਉਸ ਵੱਲ ਆਕਰਸ਼ਿਤ ਹੁੰਦੀ ਹੈ।ਖੋਜੇਵਾਲ ਨੇ ਕਿਹਾ ਕਿ ਜੇਕਰ ਅਮੀਰ ਇਤਿਹਾਸ ਤੇ ਨਜ਼ਰ ਮਾਰੀਏ ਤਾਂ ਇਹ ਪੂਰੀ ਦੁਨੀਆ ਲਈ ਖਿੱਚ ਦਾ ਕੇਂਦਰ ਹੁੰਦਾ ਸੀ,ਜਿੱਥੇ ਵਿਦਵਾਨ,ਯਾਤਰੀ,ਉਦਯੋਗਪਤੀ ਅਤੇ ਵਿਦਿਆਰਥੀ ਇਸ ਦੇ ਬਾਰੇ ਵੱਧ ਤੋਂ ਵੱਧ ਜਾਣਨ ਲਈ ਭਾਰਤ ਆਉਂਦੇ ਸਨ।ਉਨ੍ਹਾਂ ਨੇ ਭਾਰਤ ਦੇ ਗੁਲਾਮੀ ਦੇ ਦੌਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਦੌਰਾਨ ਭਾਰਤ ਦੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਉਥੇ ਰਹਿਣ ਦੇ ਬਾਵਜੂਦ ਇਸ ਦੀ ਛਵੀ ਅਤੇ ਲੋਕਾਂ ਦਾ ਉਸ ਪ੍ਰਤੀ ਰਵੱਈਆ ਬਦਲ ਗਿਆ।ਖੋਜੇਵਾਲ ਨੇ ਕਿਹਾ ਕਿ 21ਵੀਂ ਸਦੀ ਦਾ ਭਾਰਤ ਨਵਾਂ ਭਾਰਤ ਹੈ, ਜੋ ਆਲਮੀ ਮੰਚ ਤੇ ਆਪਣਾ ਨਵਾਂ ਅਕਸ ਬਣਾ ਰਿਹਾ ਹੈ ਅਤੇ ਨਤੀਜੇ ਵਜੋਂ ਵਿਸ਼ਵ ਦਾ ਨਜ਼ਰੀਆ ਤੇਜ਼ੀ ਨਾਲ ਬਦਲ ਰਿਹਾ ਹੈ।ਉਨ੍ਹਾਂ ਨੇ ਇਸ ਗੱਲ ਨੂੰ ਰੇਖਾਂਕਿਤ ਕੀਤਾ ਕਿ ਅੱਜ ਦੀ ਦੁਨੀਆਂ ਭਾਰਤ ਨੂੰ ਜਾਣਨਾ ਚਾਹੁੰਦੀ ਹੈ ਅਤੇ ਇਸ ਨੂੰ ਜਾਣਨਾ ਚਾਹੁੰਦੀ ਹੈ,ਇਸਦੇ ਤੋਰ ਤਰੀਕਿਆਂ ਨੂੰ ਸਮਝਣਾ ਚਾਹੁੰਦੀ।ਉਨ੍ਹਾਂ ਕਿਹਾ ਕਿ ਡਿਜੀਟਲ ਪਲੇਟਫਾਰਮ ਤੇ ਬਹੁਤ ਸਾਰੇ ਵਿਦੇਸ਼ੀ ਭਾਰਤ ਦੀ ਕਹਾਣੀ ਸੁਣਾ ਰਹੇ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly