ਰਣਜੀਤ ਸਿੰਘ ਕਤਲ ਕੇਸ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਚਾਰ ਹੋਰਾਂ ਨੂੰ ਉਮਰ ਕੈਦ

Godman-turned-actor Gurmeet Ram Rahim Singh

ਪੰਚਕੂਲਾ (ਸਮਾਜ ਵੀਕਲੀ) : ਪੰਚਕੂਲਾ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਤਲ ਨੇ ਸਾਲ 2002 ਵਿਚ ਇਕ ਡੇਰਾ ਪ੍ਰੇਮੀ ਰਣਜੀਤ ਸਿੰਘ ਦਾ ਕਤਲ ਕਰਨ ਦੇ ਦੋਸ਼ ਹੇਠ ਅੱਜ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਵੱਲੋਂ ਰਾਹ ਰਹੀਮ ਨੂੰ 31 ਲੱਖ ਰੁਪਏ ਅਤੇ ਬਾਕੀ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ। ਸੀਬੀਆਈ ਦੇ ਵਕੀਲ ਵੱਲੋਂ ਰਾਮ ਰਹੀਮ ਤੇ ਇਸ ਕੇਸ ਦੇ ਹੋਰਨਾਂ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਗਈ ਸੀ। ਸੀਬੀਆਈ ਦੇ ਵਿਸ਼ੇਸ਼ ਜੱਜ ਡਾ. ਸੁਸ਼ੀਲ ਕੁਮਾਰ ਗਰਗ ਨੇ 8 ਅਕਤੂਬਰ ਨੂੰ ਰਣਜੀਤ ਸਿੰਘ ਕਤਲ ਕੇਸ ਵਿਚ ਗੁਰਮੀਤ ਰਾਮ ਰਹੀਮ, ਕ੍ਰਿਸ਼ਨ ਲਾਲ, ਜਸਬੀਰ ਸਿੰਘ, ਅਵਤਾਰ ਸਿੰਘ ਅਤੇ ਸਬਦਿਲ ਸਿੰਘ ਨੂੰ ਆਈਪੀਸੀ ਦੀ ਧਾਰਾ 302 (ਹੱਤਿਆ) ਅਤੇ 120ਬੀ (ਅਪਰਾਧਿਕ ਸਾਜ਼ਿਸ਼) ਤਹਿਤ ਦੋਸ਼ੀ ਠਹਿਰਾਇਆ ਸੀ। ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਉਸ ਦੇ ਜੱਦੀ ਪਿੰਡ ਖਾਨਪੁਰ ਕੌਲੀਆਂ, ਜ਼ਿਲ੍ਹਾ ਕੁਰੂਕਸ਼ੇਤਰ ਵਿਚ ਗੋਲੀ ਮਾਰ ਦਿੱਤੀ ਗਈ ਸੀ।

ਇਸ ਦੌਰਾਨ ਰਣਜੀਤ ਸਿੰਘ ਕਤਲ ਕੇਸ ਦਾ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਸਾਹਮਣੇ ਪੇਸ਼ ਹੋਇਆ ਜਦਕਿ ਦੋਸ਼ੀ ਕ੍ਰਿਸ਼ਨ ਲਾਲ, ਅਵਤਾਰ, ਸਬਦਿਲ ਅਤੇ ਜਸਬੀਰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪ੍ਰਤੱਖ ਤੌਰ ਉੱਤੇ ਪੇਸ਼ ਹੋਏ। ਰਣਜੀਤ ਸਿੰਘ ਕਤਲ ਕੇਸ ਦੀ ਸੁਣਵਾਈ ਦੇ ਮੱਦੇਨਜ਼ਰ ਜ਼ਿਲ੍ਹਾ ਪੰਚਕੂਲਾ ਵਿਚ ਧਾਰਾ 144 ਲਗਾਈ ਹੋਈ ਸੀ। ਪੁਲੀਸ ਨੇ ਪੂਰੇ ਸ਼ਹਿਰ ਵਿੱਚ 17 ਨਾਕੇ ਲਗਾਏ ਹੋਏ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਇਆ ਕਲਪ ਮੁਹਿੰਮ ਵਿਚ ਸੀ.ਐਚ.ਸੀ. ਭਾਣੋਲੰਗਾ ਅਤੇ ਯੂ.ਪੀ.ਐਚ.ਸੀ. ਹਦਿਆਬਾਦ ਸੂਬੇ ਵਿਚ ਪਹਿਲੇ ਸਥਾਨ ਤੇ
Next articleਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਉੱਤੇ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਸੱਦਾਂਗੇ: ਚੰਨੀ