ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) – ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਂਖੇਲਾ ਵਿੱਚ ਅੱਜ ਇੱਕ ਪ੍ਰੇਰਨਾਦਾਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਪੈਟਰਨ ਪਰਮਜੀਤ ਸਿੰਘ ਸੱਚਦੇਵਾ ਅਤੇ ਉਨ੍ਹਾਂ ਦੇ ਪਰਿਵਾਰ ਦੁਆਰਾ ਆਪਣੇ ਸਪੁੱਤਰ ਰਣਬੀਰ ਸਿੰਘ ਸੱਚਦੇਵਾ ਦੇ ਜਨਮ ਦਿਨ ‘ਤੇ ਵਿਸ਼ੇਸ਼ ਬੱਚਿਆਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਵਿਸ਼ੇਸ਼ ਬੱਚਿਆਂ, ਸਕੂਲ ਸਟਾਫ, ਡਿਪਲੋਮਾ ਵਿਦਿਆਰਥੀਆਂ ਅਤੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਦੌਰਾਨ ਪਰਮਜੀਤ ਸਿੰਘ ਸੱਚਦੇਵਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਵਿਸ਼ੇਸ਼ ਬੱਚਿਆਂ ਨਾਲ ਮਿਲ ਕੇ ਕੇਕ ਕੱਟਿਆ ਅਤੇ ਜਨਮ ਦਿਨ ਮਨਾਇਆ। ਇਸ ਮੌਕੇ ਬੱਚਿਆਂ ਨੇ ਵੀ ਪੂਰੇ ਉਤਸ਼ਾਹ, ਉਮੰਗ ਅਤੇ ਖੁਸ਼ੀ ਨਾਲ ਇਸ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਮੌਕੇ ਰਣਬੀਰ ਸਿੰਘ ਸੱਚਦੇਵਾ ਦੇ ਮਿੱਤਰ ਦਿਤੇਜ ਬਲਚੰਦਾਨੀ ਦੁਆਰਾ ਸਕੂਲ ਲਈ 11,000 ਰੁਪਏ ਦੀ ਰਾਸ਼ੀ ਦਾਨ ਵਜੋਂ ਭੇਟ ਕੀਤੀ ਗਈ। ਇਸ ਸਹਿਯੋਗ ਲਈ ਸਕੂਲ ਪ੍ਰਬੰਧਨ ਅਤੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਨੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਹਰਬੰਸ ਸਿੰਘ ਨੇ ਕਿਹਾ ਕਿ ਵਿਸ਼ੇਸ਼ ਬੱਚਿਆਂ ਨਾਲ ਸਮਾਂ ਬਿਤਾਉਣਾ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਵਿੱਚ ਭਾਗੀ ਬਣਨਾ ਇੱਕ ਮਹਾਨ ਸੇਵਾ ਹੈ। ਉਨ੍ਹਾਂ ਨੇ ਪਰਮਜੀਤ ਸਿੰਘ ਸੱਚਦੇਵਾ, ਦਿਤੇਜ ਬਲਚੰਦਾਨੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਜਿਕ ਕਾਰਜ ਸਮਾਜ ਨੂੰ ਮਨੁੱਖਤਾ ਅਤੇ ਸੇਵਾ ਦੀ ਭਾਵਨਾ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਆਸ਼ਾ ਕਿਰਨ ਸਪੈਸ਼ਲ ਸਕੂਲ ਹਮੇਸ਼ਾ ਤੋਂ ਵਿਸ਼ੇਸ਼ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਕਾਰਜ ਕਰਦਾ ਆ ਰਿਹਾ ਹੈ ਅਤੇ ਸਮਾਜ ਦੇ ਸਹਿਯੋਗ ਨਾਲ ਬੱਚਿਆਂ ਨੂੰ ਬਿਹਤਰ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਹੋਰ ਸਮਾਜ ਸੇਵੀਆਂ ਤੋਂ ਵੀ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਵਿਸ਼ੇਸ਼ ਬੱਚਿਆਂ ਦੇ ਜੀਵਨ ਵਿੱਚ ਖੁਸ਼ੀਆਂ ਵੰਡਣ ਦਾ ਕਾਰਜ ਕਰਨ। ਇਸ ਮੌਕੇ ਪਰਮਜੀਤ ਸਿੰਘ ਸੱਚਦੇਵਾ ਦੀ ਮਾਤਾ ਸ਼੍ਰੀਮਤੀ ਇੰਦਰਜੀਤ ਕੌਰ, ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਡਿੰਪੀ ਸੱਚਦੇਵਾ, ਪੁੱਤਰ-ਵਧੂ ਤਨੀਸ਼ਾ, ਅਤੇ ਪੋਤਰੀਆਂ ਤਮਾਰਾ ਅਤੇ ਰਿਸ਼ੀਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਸੈਕਟਰੀ ਕਰਨਲ ਗੁਰਮੀਤ ਸਿੰਘ, ਮਲਕੀਅਤ ਸਿੰਘ ਮਹੇੜੂ, ਹਮੇਸ਼ ਤਲਵਾੜ, ਰਾਮ ਆਸਾ, ਹਰੀਸ਼ ਠਾਕੁਰ, ਸ਼੍ਰੀਮਤੀ ਅਨੀਤਾ ਤਲਵਾੜ, ਸਿਨਿੱਟਾ ਬਲਚੰਦਾਨੀ, ਸ਼ਸ਼ਾਂਕ ਬਾਲੀ, ਵੋਇਲਾ ਗੁਲਾਟੀ, ਸਾਨਿਨ ਬਾਲੀ, ਆਇਰਾ ਬਲਚੰਦਾਨੀ, ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸ਼ੈਲੀ ਸ਼ਰਮਾ, ਪ੍ਰੇਮ ਕੁਮਾਰ ਅਤੇ ਵਾਈਸ ਪ੍ਰਿੰਸੀਪਲ ਇੰਦੂ ਬਾਲਾ ਵੀ ਪ੍ਰੋਗਰਾਮ ਵਿੱਚ ਮੌਜੂਦ ਰਹੇ। ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਮਹਿਮਾਨਾਂ ਨੇ ਵਿਸ਼ੇਸ਼ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਸਮਾਜ ਵਿੱਚ ਪਿਆਰ, ਸਹਿਯੋਗ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



