ਯੋਗ ਮੁਕਾਬਲੇ ‘ਚ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਰਨਯੋਧ ਤੀਜੇ ਸਥਾਨ ‘ਤੇ ਰਿਹਾ

ਕਪੂਰਥਲਾ, 2 ਸਤੰਬਰ ( ਕੌੜਾ )-ਕਪੂਰਥਲਾ ਇੰਟਰ-ਸਕੂਲ਼ ਸਹੋਦਿਆ ਵੱਲੋਂ ਕਰਵਾਏ ਗਏ ਯੋਗ ਮੁਕਾਬਲੇ ਵਿੱਚ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਹੋਰ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਦੱਸਿਆ ਕਿ ਯੋਗ ਮੁਕਾਬਲੇ ਦੀ ਮੇਜ਼ਬਾਨੀ ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ਼ ਕਪੂਰਥਲਾ ਵਲ੍ਹੋਂ ਕੀਤੀ ਗਈ ਅਤੇ ਯੋਗ ਪ੍ਰਤੀਯੋਗਤਾ ਵਿੱਚ 15 ਸਕੂਲਾਂ ਨੇ ਭਾਗ ਲਿਆ । ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਰਨਯੋਧ ਸਿੰਘ ਨੇ ਸ਼ਾਨਦਾਰ ਯੋਗ ਆਸਣਾਂ ਰਾਹੀਂ ਇਸ ਮੁਕਾਬਲੇ ਵਿੱਚ ਤੀਜੇ ਸਥਾਨ ‘ਤੇ ਕਬਜ਼ਾ ਕੀਤਾ । ਪ੍ਰਤੀਯੋਗਤਾ ਦੇ ਪ੍ਰਬੰਧਕਾਂ ਵੱਲੋ ਹੋਣਹਾਰ ਵਿਦਿਆਰਥੀ ਰਨਯੋਧ ਸਿੰਘ ਨੂੰ ਮੈਡਲ ਤੇ ਟਰਾਫੀ ਨਾਲ਼ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਕਮੇਟੀ,ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਜੇਤੂ ਵਿਦਿਆਰਥੀ, ਉਸ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਸ਼ਾ
Next articleਪੈਨਸ਼ਨਰਜ਼ ਐਸੋਸੀਏਸ਼ਨ ਕਪੂਰਥਲਾ ਇਕਾਈ ਦੀ ਵਰਚੂਅਲ ਮੀਟਿੰਗ ਹੋਈ