ਜਬਰ-ਜਨਾਹ ਤੇ ਹੱਤਿਆ ਮਾਮਲਾ: ਕੇਜਰੀਵਾਲ ਅੱਜ ਪੀੜਤ ਪਰਿਵਾਰ ਨੂੰ ਮਿਲਣਗੇ

Delhi Chief Minister Arvind Kejriwal.

ਨਵੀਂ ਦਿੱਲੀ  (ਸਮਾਜ ਵੀਕਲੀ): :ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਂ ਸਾਲ ਦੀ ਬੱਚੀ ਨਾਲ ਜਬਰ-ਜਨਾਹ ਤੇ ਹੱਤਿਆ ਦੇ ਦੋਸ਼ੀਆਂ ਨੂੰ ਫਾਂਸੀ ਹੋਣੀ ਚਾਹੀਦੀ ਹੈ। ਕੇਜਰੀਵਾਲ ਨੇ ਇੱਕ ਟਵੀਟ ਵਿੱਚ ਕਿਹਾ, ‘ਦਿੱਲੀ ਵਿੱਚ 9 ਸਾਲਾ ਮਾਸੂਮ ਦੀ ਬੇਰਹਿਮੀ ਨਾਲ ਹੋਈ ਹੱਤਿਆ ਬਹੁਤ ਹੀ ਸ਼ਰਮਨਾਕ ਹੈ। ਕੱਲ੍ਹ ਪੀੜਤ ਪਰਿਵਾਰ ਨੂੰ ਮਿਲਣ ਜਾ ਰਹੇ ਹਾਂ।’ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਇੱਕ ਟਵੀਟ ਵਿੱਚ ਕਿਹਾ, ‘ਇੱਕ ਦਲਿਤ ਦੀ ਧੀ ਵੀ ਦੇਸ਼ ਦੀ ਧੀ ਹੈ।’ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਜ਼ਿੰਮੇਵਾਰੀ ਸੰਭਾਲਣ ਵਿੱਚ ਅਸਮਰੱਥ ਹਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਕਾਲੀ ਦਲ ਨੇ ਪੰਜਾਬੀਆਂ ਲਈ ਖੋਲ੍ਹਿਆ ਵਾਅਦਿਆਂ ਦਾ ਪਿਟਾਰਾ
Next articleਕਰੋਨਾ: ਦਿੱਲੀ ਵਿੱਚ 50 ਨਵੇਂ ਮਾਮਲੇ ਤੇ 4 ਮੌਤਾਂ