ਵਿਗਿਆਨਕ ਸੋਚ ਦਾ ਦੀਪ ਜਗਾਉਣ ਦਾ ਸੱਦਾ
ਸੰਗਰੂਰ (ਸਮਾਜ ਵੀਕਲੀ) ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਜੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਤਰਕਸ਼ੀਲ ਸੋਚ ਅਪਨਾਉਣ ਦਾ ਸੁਨੇਹਾ ਦੇਣ ਤੇ ਛੇਵੀਂ ਚੇਤਨਾ ਪਰਖ਼ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਨਾਲ ਸਨਮਾਨਿਤ ਕਰਨ ਲਈ ਸਥਾਨਕ ਬਚਪਨ ਇੰਗਲਿਸ਼ ਸਕੂਲ ਵਿੱਚ ਵਿਦਿਆਰਥੀਆਂ ਦੇ ਰੂ ਬ ਰੂ ਹੋਏ।ਅਧਿਆਪਿਕਾ ਸ੍ਰੀਮਤੀ ਸ਼ਿਲਪਾ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ, ਤਰਕਸ਼ੀਲਤਾ ਬਾਰੇ ਤੇ ਹੋਈ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਹਾਜ਼ਰੀਨ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।ਉਨ੍ਹਾਂ ਵਿਦਿਆਰਥੀਆਂ ਨੂੰ ਹਿੰਮਤ, ਲਗਨ ਦੇ ਨਾਲ ਕੀ,ਕਿਉਂ ਕਿਵੇਂ ਆਦਿ ਗੁਣ ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ ਜਾਣ ਲਈ ਜਰੂਰੀ ਹੁੰਦੇ ਹਨ, ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿਹਾ ਕਿ ਵਿਗਿਆਨਕ ਸੋਚ ਦਾ ਦੀਪ ਜਗਾਉਣ ਤਰਕਸ਼ੀਲ ਕਾਰਕੁੰਨ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਰੂਬਰੂ ਹੋ ਰਹੇ ਹਨ। ਉਨ੍ਹਾਂ ਇਸ ਸਕੂਲ ਦੇ ਛੇਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ। ਵਰਨਣਯੋਗ ਇਸ ਸਕੂਲ ਦੀ ਛੇਵੀਂ ਕਲਾਸ ਦੀ ਬੱਚੀ ਵਾਨੀ ਨੇ ਅੱਠ ਇਕਾਈਆਂ ਦੇ ਆਧਾਰਤ ਜੋਨ ਵਿੱਚ ਦੂਜਾ ਸਥਾਨ ਹਾਸਿਲ ਕੀਤਾ ਹੈ ਤੇ110 ਵਿੱਚੋਂ 10 ਵਿਦਿਆਰਥੀ ਇਕਾਈ ਸੰਗਰੂਰ ਦੀ ਮੈਰਿਟ ਸੂਚੀ ਵਿੱਚ ਆਏ ਹਨ ਤੇ ਸਕੂਲ ਦੇ 123 ਵਿਚੋਂ 60 ਵਿਦਿਆਰਥੀ ਸਕੂਲ ਦੀ ਮੈਰਿਟ ਵਿੱਚ ਹਨ।
ਸਕੂਲ ਪੱਧਰੀ ਸਨਮਾਨ ਸਮਾਰੋਹ ਵਿੱਚ ਹੋਰਾਂ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਅਨੂ ਸੂਦਨ ਤੇ ਵਾਇਸ ਅਕੈਡਮਿਕ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਸਲਾਰੀਆ ਹਾਜ਼ਰ ਸਨ।
ਮਾਸਟਰ ਪਰਮਵੇਦ
ਜੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj