ਨਵਾਂਸ਼ਹਿਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ )– ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਨਵਾਂਸ਼ਹਿਰ ਦੀ ਮੀਟਿੰਗ ਮਾਤਾ ਵਿੱਦਿਆਵਤੀ ਭਵਨ ਨਵਾਂਸ਼ਹਿਰ ਵਿਖੇ ਹੋਈ। ਇਸ ਮੌਕੇ ਸਾਲ 2026 ਦਾ ਕੈਲੰਡਰ ਜਾਰੀ ਕੀਤਾ ਗਿਆ ਅਤੇ ਤਰਕਸ਼ੀਲ ਮੈਗਜ਼ੀਨ ਅੰਕ ਜਨਵਰੀ – ਫ਼ਰਵਰੀ ਦੀ ਵੰਡ ਕੀਤੀ ਗਈ। ਇਕਾਈ ਨਵਾਂਸ਼ਹਿਰ ਦੇ ਵਿੱਤ ਮੁਖੀ ਬਲਵਿੰਦਰ ਸਿੰਘ ਦੇ ਪਿਤਾ ਉੱਘੇ ਕਵੀ ਤਰਸੇਮ ਸਾਕੀ ਅਤੇ ਡਾ. ਸਾਧੂ ਸਿੰਘ ਹਮਦਰਦ ਟਰੱਸਟ ਦੇ ਟਰੱਸਟੀ ਬੀਬੀ ਪ੍ਰਕਾਸ਼ ਕੌਰ ਦੀ ਪਿਛਲੇ ਦਿਨੀਂ ਹੋਈ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ। ਜੋਨ ਆਗੂਆਂ ਮਾ. ਜਗਦੀਸ਼ ਰਾਏਪੁਰ ਡੱਬਾ, ਸੁਖਵਿੰਦਰ ਗੋਗਾ, ਸੱਤਪਾਲ ਸਲੋਹ ਅਤੇ ਬਲਜਿੰਦਰ ਸ਼ਹਿਬਾਜ਼ਪੁਰ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਗ੍ਰਿਫਤਾਰੀ, ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਪੱਤਰਕਾਰਾਂ, ਸੋਸ਼ਲ ਮੀਡੀਆ ਕਾਰਕੁਨਾਂ ਅਤੇ ਆਰ. ਟੀ. ਆਈ ਕਾਰਕੁਨਾਂ ਖ਼ਿਲਾਫ਼ ਕੀਤੇ ਝੂਠੇ ਪਰਚਿਆਂ ਨੂੰ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ। ਉਹਨਾਂ ਕਿਹਾ ਕਿ ਇਹ ਲੋਕਾਂ ਦੇ ਬੋਲਣ ਲਿਖਣ ਦੇ ਸੰਵਿਧਾਨਕ ਹੱਕਾਂ ਨੂੰ ਕੁਚਲਣ ਦੀ ਤਾਨਾਸ਼ਾਹੀ ਹਰਕਤ ਹੈ ਜਿਸ ਨੂੰ ਦੇਸ਼ ਦੇ ਇਨਸਾਫਪਸੰਦ ਲੋਕ ਕਤਈ ਬਰਦਾਸ਼ਤ ਨਹੀਂ ਕਰਨਗੇ। ਸੂਬਾ ਕਮੇਟੀ ਆਗੂ ਜੋਗਿੰਦਰ ਕੁੱਲੇਵਾਲ ਨੇ ਕਿਹਾ ਕਿ ਦੇਸ਼ ਦੀ ਹਾਕਮ ਜਮਾਤ ਲੋਕਾਂ ਦੇ ਬੁਨਿਆਦੀ ਹੱਕਾਂ ਤੇ ਲਗਾਤਾਰ ਡਾਕੇ ਮਾਰ ਰਹੀ ਹੈ। ਲੋਕਾਂ ਦੀਆਂ ਮੁਢਲੀਆਂ ਜ਼ਰੂਰਤਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਤਾਨਾਸ਼ਾਹੀ ਦੀਆਂ ਹੱਦਾਂ ਪਾਰ ਕੀਤੀਆਂ ਜਾ ਰਹੀਆਂ ਹਨ। ਲੋਕਾਂ ਦੀ ਜਾਨ ਮਾਲ ਦੀ ਕੋਈ ਗ੍ਰੰਟੀ ਨਹੀਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕ. ਰਾਜ ਕੁਮਾਰ ਗੜ੍ਹਸ਼ੰਕਰ, ਹਰਜਿੰਦਰ ਸੂੰਨੀ, ਬਲਵਿੰਦਰ ਕੌਰ ਸਲੋਹ ਅਤੇ ਮਾ.ਹਰਦੀਪ ਗੜ੍ਹਸ਼ੰਕਰ ਹਾਜ਼ਰ ਸਨ।
ਮਾ. ਜਗਦੀਸ਼ ਰਾਏਪੁਰ ਡੱਬਾ
ਜਥੇਬੰਦਕ ਮੁਖੀ ਜੋਨ ਨਵਾਂਸ਼ਹਿਰ।
ਫੋਨ:9417434038
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



