HOME ਤਰਕਸ਼ੀਲ ਸੁਸਾਇਟੀ ਪੰਜਾਬ ਹੜ੍ਹ ਪੀੜਤ ਲੋਕਾਂ ਦੀ ਸੰਭਵ ਸਹਾਇਤਾ ਲਈ ਤੱਤਪਰ –...

ਤਰਕਸ਼ੀਲ ਸੁਸਾਇਟੀ ਪੰਜਾਬ ਹੜ੍ਹ ਪੀੜਤ ਲੋਕਾਂ ਦੀ ਸੰਭਵ ਸਹਾਇਤਾ ਲਈ ਤੱਤਪਰ – ਮਾ. ਜਗਦੀਸ਼

2

ਨਵਾਂਸ਼ਹਿਰ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਤਰਕਸ਼ੀਲ ਸੋਸਾਇਟੀ ਪੰਜਾਬ ਜੋ਼ਨ ਨਵਾਂ ਸ਼ਹਿਰ ਦੀ ਮੀਟਿੰਗ ਜੋ਼ਨ ਮੁਖੀ ਮਾਸਟਰ ਜਗਦੀਸ਼ ਰਾਏ ਪੁਰ ਡੱਬਾ ਦੀ ਪ੍ਰਧਾਨਗੀ ਹੇਠ ਮਾਤਾ ਵਿੱਦਿਆਵਤੀ ਭਵਨ ਨਵਾਂ ਸ਼ਹਿਰ ਵਿਖੇ ਹੋਈ।ਇਸ ਮੀਟਿੰਗ ਵਿੱਚ ਵੱਖ-ਵੱਖ ਅਜੰਡਿਆਂ ਤੇ ਖੁੱਲ ਕੇ ਵਿਚਾਰ ਚਰਚਾ ਹੋਈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜੋਨ ਦੇ ਮੀਡੀਆ ਮੁਖੀ ਬਲਜਿੰਦਰ ਸ਼ਹਿਬਾਜ਼ ਪੁਰੀ ਨੇ ਦੱਸਿਆ ਕਿ ਤਰਕਸ਼ੀਲ ਮੈਗਜ਼ੀਨ ਅੰਕ ਸਤੰਬਰ – ਅਕਤੂਬਰ ਦੀ ਵੰਡ ਜੋਨ ਦੇ ਵਿੱਤ ਵਿਭਾਗ ਮੁਖੀ ਸੁਖਵਿੰਦਰ ਗੋਗਾ ਦੁਆਰਾ ਕੀਤੀ ਗਈ।ਜੋਨ ਦੇ ਜਥੇਬੰਦਕ ਮੁਖੀ ਮਾ. ਜਗਦੀਸ਼ ਰਾਏਪੁਰ ਡੱਬਾ. ਮਾਨਸਿਕ ਸਿਹਤ ਚੇਤਨਾ ਮਸ਼ਵਰਾ ਵਿਭਾਗ ਦੇ ਮੁਖੀ ਸੱਤਪਾਲ ਸਲੋਹ ਅਤੇ ਸੱਭਿਆਚਾਰਕ ਵਿਭਾਗ ਦੇ ਮੁਖੀ ਮੋਹਨ ਬੀਕਾ ਦੁਆਰਾ ਮੈਗਜ਼ੀਨ ਦੀ ਗਿਣਤੀ ਵਧਾਉਣ ਸਬੰਧੀ ਨੁਕਤੇ ਸਾਂਝੇ ਕੀਤੇ। ਉਹਨਾਂ ਇਹ ਵੀ ਕਿਹਾ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਪੀੜਤ ਲੋਕਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀ ਸੰਭਵ ਮੱਦਦ ਕਰੇਗੀ। ਸੱਭਿਆਚਾਰਕ ਵਿਭਾਗ ਪੰਜਾਬ ਦੇ ਮੁਖੀ ਜੋਗਿੰਦਰ ਕੁੱਲੇਵਾਲ , ਰਾਜ ਕੁਮਾਰ ਗੜ੍ਹਸ਼ੰਕਰ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਸਕੂਲ ਬੰਦ ਹੋਣ ਕਰਕੇ ਸੱਤਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਪੰਜਾਬ ਦੇ ਹਾਲਾਤ ਸੁਧਰਨ ਉਪਰੰਤ ਅਤੇ ਸਕੂਲਾਂ ਵਿੱਚ ਪ੍ਰੀਖਿਆਵਾਂ ਨੂੰ ਮੁੱਦੇ ਨਜ਼ਰ ਰੱਖਦੇ ਹੋਏ ਚੇਤਨਾ ਪਰਖ ਪ੍ਰੀਖਿਆ ਸਬੰਧੀ ਨਵੀਆਂ ਤਰੀਕਾਂ ਤੈਅ ਕਰ ਕੇ ਦੱਸ ਦਿੱਤਾ ਜਾਵੇਗਾ। ਉਹਨਾਂ ਗੜ੍ਹਸ਼ੰਕਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੁਸਾਇਟੀ ਵੱਲੋਂ ਕੀਤੀ ਗਈ ਸਹਾਇਤਾ ਸਬੰਧੀ ਵੀ ਦੱਸਿਆ।ਇਸ ਤੋਂ ਇਲਾਵਾ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਉਣ ਸਬੰਧੀ ਸਲਾਹ ਮਸ਼ਵਰਾ ਹੋਇਆ। ਹੜ੍ਹ ਪੀੜਤਾਂ ਲਈ ਸਹਾਇਤਾ ਫੰਡ ਇਕੱਠਾ ਕਰਨ ਸਬੰਧੀ ਵਿਚਾਰ ਚਰਚਾ ਹੋਈ ਤੇ ਮੀਟਿੰਗ ਦੇ ਅਖੀਰ ਵਿੱਚ ਪਿਛਲੇ ਦਿਨੀਂ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਗੜ੍ਹਸ਼ੰਕਰ ਵਲੋਂ ਕਰਵਾਈ ਗਈ ਪਰਵਾਰਿਕ ਮਿਲਣੀ ਸਬੰਧੀ ਰੀਵਿਊ ਕਰਵਾਇਆ ਗਿਆ ਜਿਸ ਵਿੱਚ ਸਾਥੀਆਂ ਨੇ ਤਰਕਸ਼ੀਲ ਮਿਲਣੀ ਵਿੱਚ ਰਹਿ ਗਈਆਂ ਕਮੀਆਂ ਪੇਸ਼ੀਆਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਇਸ ਮੌਕੇ ਮਾਸਟਰ ਹਰਦੀਪ ਕੁਮਾਰ ਗੜ੍ਹਸ਼ੰਕਰ, ਹਰਜਿੰਦਰ ਸੂੰਨੀ ਅਤੇ ਸੁਖਵਿੰਦਰ ਲੰਗੇਰੀ ਆਦਿ ਹਾਜ਼ਰ ਸਨ।
ਮਾ. ਜਗਦੀਸ਼ ਰਾਏਪੁਰ ਡੱਬਾ
ਜਥੇਬੰਦਕ ਮੁਖੀ ਜੋਨ ਨਵਾਂਸ਼ਹਿਰ।
ਫੋਨ 9417434034

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleWhy the UK Cannot Pay Reparations: Simple Facts About Money
Next articleਗੁਰੂ ਘਰਾਂ ਦੀ ਬੇਅਦਬੀ ਦੇ ਮਾਮਲੇ ‘ਚ ਬਸਪਾ 9 ਨੂੰ ਫਿਲੌਰ ‘ਚ ਕਰੇਗੀ ਵਿਸ਼ਾਲ ਸੂਬਾ ਪੱਧਰੀ ਰੈਲੀ : ਡਾ. ਅਵਤਾਰ ਸਿੰਘ ਕਰੀਮਪੁਰੀ