ਸੰਗਰੂਰ (ਸਮਾਜ ਵੀਕਲੀ) ਲੋਕਾਂ ਦਾ ਸੋਚਣ ਢੰਗ ਵਿਗਿਆਨਿਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਬਰਨਾਲਾ- ਸੰਗਰੂਰ ਦੀ ਇਕੱਤਰਤਾ ਜੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਦੀ ਪ੍ਰਧਾਨਗੀ ਵਿੱਚ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ । ਜੋਨ ਮੀਡੀਆ ਮੁਖੀ ਇਕਾਈ ਸੀਤਾ ਰਾਮ ਬਾਲਦ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਸੂਬਾ ਸਾਲਾਨਾ ਇਕੱਤਰਤਾ ਤੇ ਚਲਦੀ ਫਿਰਦੀ ਲਾਇਬਰੇਰੀ ਤਰਕਸ਼ੀਲ ਸਾਹਿਤ ਵੈਨ ਦਾ ਜੋਨ ਦੇ ਸਫ਼ਰ ਦਾ ਰੀਵਿਊ ਕੀਤਾ ਗਿਆ ਤੇ ਜੋਨ ਤੇ ਇਕਾਈ ਵੱਲੋਂ ਕੀਤੀਆਂ ਸਰਗਰਮੀਆਂ ਚੇਤਨਾ ਪਰਖ ਪ੍ਰੀਖਿਆ ਤੇ ਅੰਧਵਿਸ਼ਵਾਸੀ ਰੋਕੂ ਬਣੇ ਕਾਨੂੰਨਾਂ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਦਿੱਤੇ ਮੰਗ ਪੱਤਰ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ ਤੇ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ।ਜੂਨ ਮਹੀਨੇ ਲਗ ਰਹੇ ਵਿਦਿਆਰਥੀ ਵਿਗਿਆਨਕ ਚੇਤਨਾ ਕੈਂਪ ਤੇ ਚਰਚਾ ਕਰਦਿਆਂ ਇਕਾਈਆਂ ਨੂੰ ਲਗਾਤਾਰ ਮੀਟਿੰਗਾਂ ਕਰਨ ਤੇ ਜੋਨ ਤੇ ਸੂਬੇ ਦੀਆਂ ਮੀਟਿੰਗਾਂ ਤੇ ਸਮਾਗਮਾਂ ਵਿੱਚ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ।ਮੀਟਿੰਗ ਵਿੱਚ ਸੋਸ਼ਲ ਮੀਡੀਆ ਨੂੰ ਵਰਤਣ ਦੇ ਨੁਕਤੇ ਵੀ ਸਾਂਝੇ ਕੀਤੇ ਗਏ। ਮੀਟਿੰਗ ਵਿੱਚ ਸੂਬਾ ਜਥੇਬੰਦਕ ਮੁਖੀ ਮਾਸਟਰ ਰਜਿੰਦਰ ਭਦੌੜ, ਸੂਬਾ ਆਗੂ ਹੇਮਰਾਜ ਸਟੈਨੋ, ਗੁਰਪ੍ਰੀਤ ਸ਼ਹਿਣਾ,ਰਜੇਸ਼ ਅਕਲੀਆ, ਗੁਰਦੀਪ ਸਿੰਘ ਲਹਿਰਾ, ਕੁਲਦੀਪ ਨੈਣੇਵਾਲ,ਸੁਰਿੰਦਰ ਪਾਲ, ਵਿਸ਼ਵ ਕਾਂਤ,ਨਾਇਬ ਸਿੰਘ ਰਟੌਲਾਂ ਨੇ ਸ਼ਮੂਲੀਅਤ ਕੀਤੀ। ਤਰਕਸ਼ੀਲਾਂ ਨੇ ਲੋਕਾਂ ਨੂੰ ਅੰਧਵਿਸ਼ਵਾਸਾਂ, ਵਹਿਮਾਂ ਭਰਮਾਂ ਤੇ ਵੇਲਾ ਵਿਹਾਅ ਚੁੱਕੀਆਂ ਰਸਮਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਸੋਚ ਦੇ ਚਾਨਣ ਵਿੱਚ ਆਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਵਿਗਿਆਨਕ ਸੋਚ ਵਖਤ ਦੀ ਮੁੱਖ ਲੋੜ ਹੈ।
ਮਾਸਟਰ ਪਰਮਵੇਦ ਜ਼ੋਨ ਜਥੇਬੰਦਕ ਮੁਖੀ
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



