HOME ਤਰਕਸ਼ੀਲ ਸੁਸਾਇਟੀ ਜੋਨ ਨਵਾਂਸ਼ਹਿਰ ਦੀ ਹੋਈ ਛਿਮਾਹੀ ਇਕੱਤਰਤਾ।

ਤਰਕਸ਼ੀਲ ਸੁਸਾਇਟੀ ਜੋਨ ਨਵਾਂਸ਼ਹਿਰ ਦੀ ਹੋਈ ਛਿਮਾਹੀ ਇਕੱਤਰਤਾ।

ਨਵਾਂਸ਼ਹਿਰ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ )– ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਨਵਾਂਸ਼ਹਿਰ ਦੀ ਛਿਮਾਹੀ ਇਕੱਤਰਤਾ ਮਲਕੀਤ ਚੰਦ ਮੇਹਲੀ ਹਾਲ ਬੰਗਾ ਰੋਡ ਨਵਾਂਸ਼ਹਿਰ ਵਿਖੇ ਹੋਈ। ਸਭ ਤੋਂ ਪਹਿਲਾਂ ਇਕਾਈਆਂ ਗੜ੍ਹਸ਼ੰਕਰ , ਨਵਾਂਸ਼ਹਿਰ ਅਤੇ ਬੰਗਾ ਦੇ ਜਥੇਬੰਦਕ ਮੁਖੀਆਂ ਲੈਕ. ਰਾਜ ਕੁਮਾਰ, ਬਲਵਿੰਦਰ ਕੌਰ ਸਲੋਹ ਅਤੇ ਹਰਜਿੰਦਰ ਸੂੰਨੀ ਵਲੋਂ ਆਪਣੀ ਇਕਾਈ ਦੁਆਰਾ ਬੀਤੇ ਛੇ ਮਹੀਨਿਆਂ ਦੌਰਾਨ ਕੀਤੀ ਕਾਰਗੁਜ਼ਾਰੀ ਸੰਬੰਧੀ ਵਿਸਥਾਰ ਪੂਰਵਕ ਰਿਪੋਰਟਿੰਗ ਕੀਤੀ ਗਈ। ਮੀਡੀਆ ਵਿਭਾਗ ਦੇ ਮੁਖੀਆਂ ਮਾ. ਹਰਦੀਪ ਕੁਮਾਰ, ਅਤੇ ਨਿੰਦਰ ਮਾਈਦਿੱਤਾ ਨੇ ਆਪਣੇ ਵਿਭਾਗ ਸੰਬੰਧੀ ਰਿਪੋਰਟਾਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਉਪਰੰਤ ਜੋਨ ਦੇ ਜਥੇਬੰਦਕ ਵਿਭਾਗ ਦੇ ਮੁਖੀ ਮਾ. ਜਗਦੀਸ਼ ਰਾਏਪੁਰ ਡੱਬਾ, ਵਿੱਤ ਵਿਭਾਗ ਦੇ ਮੁਖੀ ਸੁਖਵਿੰਦਰ ਗੋਗਾ, ਮੀਡੀਆ ਵਿਭਾਗ ਦੇ ਮੁਖੀ ਬਲਜਿੰਦਰ ਸ਼ਹਿਬਾਜ਼ ਪੁਰ ਅਤੇ ਮਾਨਸਿਕ ਸਿਹਤ ਚੇਤਨਾ ਵਿਭਾਗ ਦੇ ਮੁਖੀ ਸੱਤਪਾਲ ਸਲੋਹ ਆਦਿ ਨੇ ਵਾਰੋ ਵਾਰੀ ਲੰਘੇ ਛੇ ਮਹੀਨਿਆਂ ਵਿੱਚ ਕੀਤੇ ਕੰਮਾਂ ਸਬੰਧੀ ਆਪਣੇ ਵਿਭਾਗਾਂ ਦੀਆਂ ਵਿਸਥਾਰ ਪੂਰਵਕ ਕਾਰਗੁਜ਼ਾਰੀ ਰਿਪੋਰਟਾਂ ਪੇਸ਼ ਕੀਤੀਆਂ ਗਈਆਂ। ਸਾਰਿਆਂ ਵਲੋਂ ਪੇਸ਼ ਕੀਤੀਆਂ ਰਿਪੋਰਟਾਂ ਨੂੰ ਹਾਜ਼ਰ ਸੁਸਾਇਟੀ ਕਾਰਕੁਨਾਂ ਵੱਲੋਂ ਪ੍ਰਵਾਨ ਕੀਤਾ ਗਿਆ ਅਤੇ ਤਸੱਲੀ ਪ੍ਰਗਟ ਕੀਤੀ ਗਈ। ਲੈਕ. ਨਰੇਸ਼ ਗੜ੍ਹਸ਼ੰਕਰ, ਸੁਖਵਿੰਦਰ ਲੰਗੇਰੀ, ਸਤਨਾਮ ਖਟਕੜ ਨੇ ਨੇ ਪੇਸ਼ ਕੀਤੀਆਂ ਰਿਪੋਰਟਾਂ ਤੇ ਬਹਿਸ ਵਿੱਚ ਹਿੱਸਾ ਲਿਆ। ਇੰਡੀਅਨ ਰੈਸ਼ਨਲਿਸਟ ਸੁਸਾਇਟੀ ਯੂ.ਕੇ. ਦੇ ਆਗੂ ਮੱਖਣ ਸਿੰਘ ਮੰਡੀ ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਉਹਨਾਂ ਨੇ ਸੁਸਾਇਟੀ ਦੇ ਕੰਮ ਨੂੰ ਹੋਰ ਵਿਸਤਾਰ ਬਣਾਉਣ ਲਈ ਆਪਣੇ ਸੁਝਾਅ ਦਿੱਤੇ। ਇਸ ਮੌਕੇ ਸੁਖਵਿੰਦਰ ਲੰਗੇਰੀ ਨੇ ਕਿਤਾਬਾਂ ਦਾ ਸਟਾਲ ਲਗਾਇਆ ਗਿਆ। ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਭਿਆਚਾਰਕ ਵਿਭਾਗ ਦੇ ਮੁਖੀ ਜੋਗਿੰਦਰ ਕੁੱੱਲੇਵਾਲ ਇਸ ਮੌਕੇ ਬਤੌਰ ਨਿਗਰਾਨ ਸ਼ਾਮਲ ਹੋਏ। ਉਹਨਾਂ ਪੇਸ਼ ਰਿਪੋਰਟਾਂ ਤੇ ਤਸੱਲੀ ਪ੍ਰਗਟ ਕੀਤੀ ਅਤੇ ਇਕਾਈਆਂ ਵਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਹੋਰ ਸਰਗਰਮੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਜੀਵ ਕੁਮਾਰ, ਬਲਜਿੰਦਰ ਤਾਜੋਵਾਲ, ਜਸਵੀਰ ਬੇਗਮਪੁਰੀ ਅਤੇ ਕੁਲਵਿੰਦਰ ਖਟਕੜ ਹਾਜ਼ਰ ਸਨ।
ਮਾ.ਜਗਦੀਸ਼ ਰਾਏਪੁਰ ਡੱਬਾ
ਜਥੇਬੰਦਕ ਮੁਖੀ ਜੋਨ ਨਵਾਂਸ਼ਹਿਰ।
ਫੋਨ 9417434038

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਬਸਪਾ ਹਲਕਾ ਫਿਲੌਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਚੋਣ ਕੀਤੀ ਗਈ
Next articleਢਾਹਾਂ ਕਲੇਰਾਂ ਹਸਪਤਾਲ ਵਿਖੇ 05 ਦਸੰਬਰ ਨੂੰ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਮੁਫਤ ਮੈਡੀਕਲ ਚੈੱਕਅਪ ਕੈਂਪ ਲੱਗੇਗਾ