ਤਰਕਸ਼ੀਲਾਂ ਨੇ ਭਵਾਨੀਗੜ੍ਹ ਗਰਲਜ਼ ਸਕੂਲ ਵਿਖੇ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ

ਪੰਜਵੀਂ ਚੇਤਨਾ ਪਰਖ਼ ਪ੍ਰੀਖਿਆ ਜਿਹੜੀ ਸੰਸਾਰ ਪ੍ਰਸਿੱਧ ਵਿਗਿਆਨੀ ਡਾਰਵਿਨ ਦੇ ਜੀਵ ਵਿਕਾਸ ਸਿਧਾਂਤ ਨੂੰ ਸਮੱਰਪਿਤ ਹੋਵੇਗੀ ,ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ

ਚੌਥੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਰਹਿੰਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ

(ਸਮਾਜ ਵੀਕਲੀ): ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਭਵਾਨੀਗੜ੍ਹ ਵਿਖੇ ਇਕ ਸਿਖਿਆਦਾਇਕ ਤਰਕਸ਼ੀਲ ਪਰੋਗਰਾਮ ਦਿੱਤਾ ਗਿਆ।ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ,ਚਰਨ ਕਮਲ ਸਿੰਘ ਤੇ ਜਗਦੇਵ ਕਮੋਮਾਜਰਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਵਿਗਿਆਨਕ ਚੇਤਨਾ ਤੇ ਨੈਤਿਕ ਕਦਰਾਂ ਕੀਮਤਾਂ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਹਿੰਮਤ ਲਗਨ ਲਗਾਤਾਰਤਾ ਦੇ ਨਾਲ ਕੀ,ਕਿਉਂ ਕਿਵੇਂ ,ਕਿੱਥੇ,ਕਦੋਂ ਆਦਿ ਗੁਣ ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ ਜਾਣ ਲਈ ਜਰੂਰੀ ਹੁੰਦੇ ਅਪਨਾਉਣ ਦਾ ਭਾਵਪੂਰਨ ਸੁਨੇਹਾ ਦਿੱਤਾ।

ਇਸ ਮੌਕੇ ਜ਼ੋਨ ਮੁਖੀ ਮਾਸਟਰ ਪਰਮਵੇਦ ਨੇ ਵਿਦਿਆਰਥੀਆਂ ਨੂੰ ਪੰਜਵੀਂ ਚੇਤਨਾ ਪਰਖ ਪਰੀਖਿਆ ਜਿਹੜੀ ਅਗਸਤ ਮਹੀਨੇ ਸਾਰੇ ਸੂਬੇ ਵਿੱਚ ਕਰਵਾਈ ਜਾ ਰਹੀ ਹੈ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸੰਸਾਰ ਪ੍ਰਸਿੱਧ ਵਿਗਿਆਨੀ ਡਾਰਵਿਨ ਦੇ ਜੀਵ ਵਿਕਾਸ ਸਿਧਾਂਤ ਨੂੰ ਸਮੱਰਪਿਤ ਹੋਵੇਗੀ।ਉਨਾਂ ਹਾਜ਼ਰੀਨ ਨੂੰ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਤੇ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਵਿੱਚ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ ,ਇਸ ਵਾਰੀ ਕਲਾਸ ਅਨੁਸਾਰ ਮੈਰਿਟ ਬਣਾਈ ਜਾਵੇਗੀ। ਸਿਲੇਬਸ ਦੀ ਕਿਤਾਬ ਉਪਲਬਧ ਹੈ,ਸਕੂਲ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਕਿਤਾਬ ਪ੍ਰਾਪਤ ਕਰ ਸਕਦੇ ਹੋਂ ਸਿਰਫ ਕਿਤਾਬ ਦੀ ਕੀਮਤ ਲਈ ਜਾਵੇਗੀ।ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸੂਬਾ ਪੱਧਰ ਤੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਤੇ ਪੜ੍ਹਨ ਸਮੱਗਰੀ ਨਾਲ , ਇਕਾਈ ਤੇ ਜ਼ੋਨ ਪੱਧਰ ਤੇ ਜੇਤੂ ਵਿਦਿਆਰਥੀਆਂ ਨੂੰ ਵਧੀਆ ਪੜ੍ਹਨ ਸਮੱਗਰੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸ ਮੌਕੇ ਜਗਦੇਵ ਕਮੋਮਾਜਰਾ ਨੇ ਜਾਦੂ ਸ਼ੋਅ ਪੇਸ਼ ਕਰਦਿਆਂ ਹਾਜ਼ਰੀਨ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਮੱਚਦੀ ਤਾਰ ਤੇ ਰੁਮਾਲ ਤੋਂ ਛੜੀ ਬਣਾ ਕੇ, ਅਖ਼ਬਾਰ ਦੇ ਟੁਕੜੇ ਟੁਕੜੇ ਕਰਕੇ ਮੁੜ ਅਖ਼ਬਾਰ ਬਣਾ ਕੇ, ਫੁੱਲ ਗਾਇਬ ਤੇ ਫੁੱਲ ਪੈਦਾ ਕਰਕੇ ਆਦਿ ਟਰਿਕਾਂ ਰਾਹੀਂ ਦਰਸ਼ਕਾਂ ਦਾ ਭਰਪੂਰ ਸਾਰਥਕ ਮਨੋਰੰਜਨ ਕੀਤਾ ਤੇ ਦੱਸਿਆ ਕਿ ਜਾਦੂ ਹੱਥ ਦੀ ਸਫਾਈ ਹੈ,ਇਸ ਵਿਚ ਕੋਈ ਚਮਤਕਾਰ ਨਹੀਂ।ਸਵਾਲ ਜਵਾਬ ਸੈਸ਼ਨ ਵਿੱਚ ਲੈਕਚਰਾਰ/ਅਧਿਆਪਕ ਸਾਹਿਬਾਨ ਸੁਖਜਿੰਦਰ ਸਿੰਘ, ਹਰਵਿੰਦਰ ਪਾਲ, ਅਨੀਸ਼ ਕੁਮਾਰ, ਦਿਨੇਸ਼ ਕੁਮਾਰ, ਸੁਖਚੈਨ ਸਿੰਘ, ਇਕਬਾਲ ਕੌਰ, ਕਾਮਿਨੀ, ਅਨੀਤਾ , ਗੀਤਾਂ ਰਾਣੀ, ਜਸਬੀਰ ਕੌਰ, ਰਮਨਪ੍ਰੀਤ ਕੌਰ, ਅਮਰਵੀਰ ਕੌਰ, ਕਮਲਜੀਤ ਕੌਰ, ਪ੍ਰਭਜੋਤ ਕੌਰ,ਦੀਪਇੰਦਰ ਕੌਰ, ਸਰਬਜੀਤ ਕੌਰ, ਪ੍ਰਵੇਸ਼ ਲਤਾ, ਬਲਵਿੰਦਰ ਕੌਰ ਨੇ ਭਾਗ ਲਿਆ।

ਇੰਚਾਰਜ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਜੀ ਨੇ ਤਰਕਸ਼ੀਲ ਟੀਮ ਨੂੰ ਜੀ ਆਇਆਂ ਕਿਹਾ ਤੇ ਵਿਦਿਆਰਥੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੱਦਾ ਦਿੰਦਿਆਂ ,ਵਿਗਿਆਨਕ ਵਿਚਾਰ ਲੈ ਕੇ ਵਿਦਿਆਰਥੀਆਂ ਦੇ ਰੂ- ਬ -ਰੂ ਹੋਣ ਲਈ ਤਰਕਸ਼ੀਲ ਟੀਮ ਦਾ ਧੰਨਵਾਦ ਕੀਤਾ ।ਇਸ ਮੌਕੇ ਤਰਕਸੀਲਾਂ ਨੇ ਇੰਚਾਰਜ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਨੂੰ ਚੌਥੀ ਪਰਖ਼ ਪ੍ਰੀਖਿਆ ਵਿੱਚ ਸਹਿਯੋਗ ਦੇਣ ਬਦਲੇ ਸਨਮਾਨਿਤ ਕੀਤਾ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।ਅਧਿਆਪਕਾ ਨੂੰ ਤਰਕਸ਼ੀਲ ਸਾਹਿਤ ਵੀ ਵੰਡਿਆ ਗਿਆ। ਪਰੋਗਰਾਮ ਲਾਹੇਵੰਦ ਹੋ ਨਿਬੜਿਆ।

ਮਾਸਟਰ ਪਰਮ ਵੇਦ
9417422349

ਜ਼ੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫੇਸਬੁੱਕ ਤੋਂ ਅੱਕ ਗਿਆ ਹਾਂ
Next articleਸਰਕਾਰੀ ਪ੍ਰਾਇਮਰੀ ਸਕੂਲ ਗੁਰਨੇ ਕਲਾਂ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ