ਤਰਕਸ਼ੀਲਾਂ ਨੇ ਸ ਸ ਸ ਸਕੂਲ ਤੁੰਗਾਂ ਵਿਖੇ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ

ਪੰਜਵੀਂ ਚੇਤਨਾ ਪਰਖ਼ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ

ਸੀਤਾ ਰਾਮ, (ਸਮਾਜ ਵੀਕਲੀ): ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਾਂ ਵਿਖੇ ਇਕ ਸਿਖਿਆਦਾਇਕ , ਤਰਕਸ਼ੀਲ ਪਰੋਗਰਾਮ ਦਿੱਤਾ ।ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਚਰਨ ਕਮਲ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਵਿਗਿਆਨਕ ਚੇਤਨਾ ਤੇ ਨੈਤਿਕ ਕਦਰਾਂ ਕੀਮਤਾਂ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਹਿੰਮਤ ਲਗਨ ਲਗਾਤਾਰਤਾ ਦੇ ਨਾਲ ਕੀ,ਕਿਉਂ ਕਿਵੇਂ ,ਕਿੱਥੇ,ਕਦੋਂ ਆਦਿ ਗੁਣ ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ ਜਾਣ ਲਈ ਜਰੂਰੀ ਹੁੰਦੇ ਹਨ, ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਵਰਤਾਰੇ ਦੇ ਕਾਰਨ ਜਾਨਣਾ ਹੀ ਤਰਕਸ਼ੀਲਤਾ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਪੰਜਵੀਂ ਚੇਤਨਾ ਪਰਖ ਪਰੀਖਿਆ ਜਿਹੜੀ 26 ਤੇ 27 ਅਗਸਤ ਨੂੰ ਸਾਰੇ ਸੂਬੇ ਵਿੱਚ ਕਰਵਾਈ ਜਾ ਰਹੀ ਹੈ, ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਵਿੱਚ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ ,ਇਸ ਵਾਰੀ ਕਲਾਸ ਅਨੁਸਾਰ ਮੈਰਿਟ ਬਣਾਈ ਜਾਵੇਗੀ। ਸਿਲੇਬਸ ਦੀ ਕਿਤਾਬ ਉਪਲਬਧ ਹੈ,ਸਕੂਲ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਕਿਤਾਬ ਪ੍ਰਾਪਤ ਕੀਤੀ ਜਾ ਸਕਦੀ ਹੈ।ਸਿਰਫ ਕਿਤਾਬ ਦੀ ਕੀਮਤ ਲਈ ਜਾਵੇਗੀ।ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸੂਬਾ ਪੱਧਰ ਤੇ ਹਰ ਜਮਾਤ ਵਿੱਚ ਪਹਿਲੇ ਤਿੰਨ ਸਥਾਨਾਂ ਤੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਤੇ ਪੜ੍ਹਨ ਸਮੱਗਰੀ ਨਾਲ , ਇਕਾਈ ਤੇ ਜ਼ੋਨ ਪੱਧਰ ਤੇ ਜੇਤੂ ਵਿਦਿਆਰਥੀਆਂ ਨੂੰ ਵਧੀਆ ਪੜ੍ਹਨ ਸਮੱਗਰੀ ਨਾਲ ਸਨਮਾਨਿਤ ਕੀਤਾ ਜਾਵੇਗਾ ।

ਪ੍ਰਿੰਸੀਪਲ ਪਰਮਜੀਤ ਸਿੰਘ ਜੀ ਨੇ ਸਕੂਲ ਵਿੱਚ ਪਹੁੰਚਣ ਲਈ ਤਰਕਸ਼ੀਲ ਆਗੂਆਂ ਜੀ ਆਇਆਂ ਕਹਿੰਦਿਆਂ ਤੇ ਵਿਦਿਆਰਥੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੱਦਾ ਦਿੰਦਿਆਂ ,ਵਿਗਿਆਨਕ ਵਿਚਾਰ ਅਪਨਾਉਣ ਦਾ ਸੁਨੇਹਾ ਲੈ ਕੇ ਵਿਦਿਆਰਥੀਆਂ ਦੇ ਰੂ- ਬ -ਰੂ ਹੋਣ ਲਈ ਤਰਕਸ਼ੀਲ ਟੀਮ ਦਾ ਧੰਨਵਾਦ ਕੀਤਾ । ਉਨ੍ਹਾਂ ਚੇਤਨਾ ਪਰਖ਼ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਦਾ ਵਿਸ਼ਵਾਸ ਦਵਾਇਆ ਤੇ ਮੌਕੇ ਤੇ ਹੀ ਅਧਿਆਪਕਾਂ ਨੂੰ ਇਸ ਕੰਮ ਦੀ ਜ਼ਿਮੇਵਾਰੀ ਸੌਂਪੀ। ਇਸ ਮੌਕੇ ਲੈਕਚਰਾਰ ਗੁਰਿੰਦਰ ਕੌਰ, ਕੁਲਵਿੰਦਰ ਸਿੰਘ, ਅਮਰਿੰਦਰ ਸਿੰਘ, ਰੁਪਿੰਦਰ ਕੌਰ, ਸੰਦੀਪ ਕੌਰ,, ਰਾਣੀ ਨੇ ਸ਼ਮੂਲੀਅਤ ਕੀਤੀ। ਤਰਕਸ਼ੀਲ ਆਗੂਆਂ ਨੇ ਬੱਚਿਆਂ ਦੇ ਸ਼ੰਕਿਆਂ ਦੀ ਨਵਿਰਤੀ ਵਧੀਆ ਢੰਗ ਨਾਲ ਕੀਤੀ। ਪ੍ਰੋਗਰਾਮ ਸਿੱਖਿਆਤਮਕ ਹੋ ਨਿਬੜਿਆ।

ਮਾਸਟਰ ਪਰਮ ਵੇਦ
ਜ਼ੋਨ ਜਥੇਬੰਦਕ ਮੁਖੀ
9417422349

 

 

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਦ ਕਿਸਮਤ ਲੋਕ
Next articleਅੱਜ ਵੀ ਵਧੇਰੇ ਲੋਕ ਸੁੱਧ ਪੀਣ ਵਾਲੇ ਪਾਣੀ ਤੋਂ ਵਾਂਝੇ – ਸਤਪਾਲ ਖਡਿਆਲ