HOME ਰਾਵੀ ਭੂੰਬਲਾ ਨੇ ਬਾਰਵੀਂ ਜਮਾਤ ‘ਚ 97 ਫੀਸਦੀ ਅੰਕ ਲੈ ਕੇ ਪਹਿਲਾ...

ਰਾਵੀ ਭੂੰਬਲਾ ਨੇ ਬਾਰਵੀਂ ਜਮਾਤ ‘ਚ 97 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ

ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ ) ਬੀਤੇ ਦਿਨ ਸੀ. ਬੀ. ਐੱਸ. ਈ. ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਪਿੰਡ ਕੁੱਕੜਸੂਹਾ ਦੇ ਚੌਧਰੀ ਗਿਆਨ ਚੰਦ ਭੂੰਬਲਾ ਦੀ ਪੋਤਰੀ ਰਾਵੀ ਭੂੰਬਲਾ ਜੋ ਸ਼ੌਰੀਆ ਇੰਟਰਨੈਸ਼ਨਲ ਸਕੂਲ ਬਲਾਚੌਰ ਵਿਖੇ ਪੜ੍ਹਦੀ ਹੈ, ਨੇ ਆਰਟਸ ਗਰੁੱਪ ਵਿੱਚੋਂ 97 ਫੀਸਦੀ ਅੰਕ ਲੈ ਕੇ ਆਪਣੀ ਜਮਾਤ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਰਾਵੀ ਭੂੰਬਲਾ ਦੀ ਇਸ ਪ੍ਰਾਪਤੀ ਤੇ ਖ਼ੁਸ਼ੀ ਸਾਂਝੀ ਕਰਦਿਆਂ ਉਸ ਦੇ ਪਿਤਾ ਅਜੈ ਵੀਰ ਸਿੰਘ ਤੇ ਮਾਤਾ ਮੋਨਿਕਾ ਨੇ ਦੱਸਿਆ ਕਿ ਇਹ ਰਾਵੀ ਦੀ ਸਖ਼ਤ ਮਿਹਨਤ ਅਤੇ ਲਗਨ ਦਾ ਨਤੀਜਾ ਹੈ, ਉਹਨਾਂ ਸ਼ੌਰੀਆ ਇੰਟਰਨੈਸ਼ਨਲ ਸਕੂਲ ਬਲਾਚੌਰ ਦੇ ਸਮੂਹ ਸਟਾਫ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਰਾਵੀ ਭੂੰਬਲਾ ਨੇ ਦੱਸਿਆ ਕਿ ਉਹ ਭਵਿੱਖ ਵਿੱਚ ਹੋਰ ਵੀ ਸਖ਼ਤ ਮਿਹਨਤ ਕਰਕੇ ਮਨੋਵਿਗਿਆਨੀ ਬਣਨਾ ਚਾਹੁੰਦੀ ਹੈ ਤੇ ਸਮਾਜ ਅਤੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ । ਰਾਵੀ ਭੂੰਬਲਾ ਦੀ ਇਸ ਪ੍ਰਾਪਤੀ ਤੇ ਉਸ ਨੂੰ ਰਿਸ਼ਤੇਦਾਰਾਂ ਵਲੋਂ ਵਧਾਈਆਂ ਦਿੱਤੀਆਂ ਗਈਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਵਧੀਕ ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ
Next articleਇੰਸਪੈਕਟਰ ਗਗਨਦੀਪ ਸਿੰਘ ਨੇ ਸੰਭਾਲਿਆ ਮੋਰਿੰਡਾ ਸਿਟੀ ਥਾਣੇ ਦੇ ਐੱਸ.ਐੱਚ.ਓ. ਵਜੋਂ ਅਹੁਦਾ