HOME “ਰਵਿਦਾਸੀਆ, ਵਾਲਮੀਕੀ ਅਤੇ ਕਬੀਰ ਪੰਥੀ ਸਮਾਜ ਨੂੰ ਬੇਅਦਬੀ ਕਾਨੂੰਨ ਤੋਂ ਬਾਹਰ ਰੱਖ...

“ਰਵਿਦਾਸੀਆ, ਵਾਲਮੀਕੀ ਅਤੇ ਕਬੀਰ ਪੰਥੀ ਸਮਾਜ ਨੂੰ ਬੇਅਦਬੀ ਕਾਨੂੰਨ ਤੋਂ ਬਾਹਰ ਰੱਖ ਕੇ ਆਪ ਸਰਕਾਰ ਨੇ ਦਲਿਤ-ਵਿਰੋਧੀ ਮਾਨਸਿਕਤਾ ਦਿਖਾਈ”: ਸਾਂਪਲਾ

2
ਵਿਜੈ ਸਾਂਪਲਾ
ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ )  ਆਮ ਆਦਮੀ ਪਾਰਟੀ, ਇਸਦੇ ਮੁਖੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ, ਪੂਰੀ ਪੰਜਾਬ ਕੈਬਨਿਟ ਅਤੇ ਉਨ੍ਹਾਂ ਦੇ ਸਾਰੇ ਵਿਧਾਇਕ, ਸੰਸਦ ਮੈਂਬਰ, ਨੇਤਾ ਆਦਿ ਸਾਰੇ ਦੇ ਸਾਰੇ ਦਲਿਤ-ਵਿਰੋਧੀ ਹਨ,ਅਤੇ  ਦਲਿਤਾ ਨਾਲ ਨਫ਼ਰਤ ਕਰਦੇ ਹਨ। ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦਾ। ਉਹਨਾਂ ਲਿਹਾਜ ਕਿ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਿੱਲ “ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾ ਦੀ ਰੋਕਥਾਮ ਐਕਟ, 2025” ਵਿੱਚ ਗੁਰੂ ਰਵਿਦਾਸ ਜੀ ਦੀ ਮੂਰਤੀ ਅਤੇ ਪਵਿੱਤਰ ਗ੍ਰੰਥ ਅੰਮ੍ਰਿਤਵਾਣੀ, ਭਗਵਾਨ ਵਾਲਮੀਕੀ ਜੀ ਦੀ ਮੂਰਤੀ, ਸਤਿਗੁਰੂ  ਕਬੀਰ ਜੀ ਦੀ ਮੂਰਤੀ ਅਤੇ ਸੰਤ ਨਾਭਾ ਦਾਸ ਦੀਆਂ ਮੂਰਤੀ ਦੀ ਬੇਅਦਬੀ ਦੀ ਸਜ਼ਾ ਦਾ ਪ੍ਰਾਵਧਾਨ ਨਾ ਰੱਖ ਕੇ ਦਲਿਤ ਸਮਾਜ ਪ੍ਰਤੀ ਨਫ਼ਰਤ ਭਰੀ ਮਾਨਸਿਕਤਾ ਸਾਫ਼ ਦਿਖਾਈ ਦਿੱਤੀ ਹੈ। ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੀ ਦਲਿਤ-ਵਿਰੋਧੀ ਮਾਨਸਿਕਤਾ ਮਾਰਚ 2022 ਵਿੱਚ ਹੀ ਸਾਹਮਣੇ ਆ ਗਈ ਸੀ। ਪੰਜਾਬ ਦੀ ਲਗਭਗ 31% ਦਲਿਤ ਆਬਾਦੀ ਦੇ ਵੋਟਾਂ ਲਈ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਸਰਕਾਰ ਬਣੀ ਤਾਂ ਉਪ-ਮੁੱਖ ਮੰਤਰੀ ਦਲਿਤ ਸਮਾਜ ਵਿੱਚੋਂ ਹੋਵੇਗਾ, ਪਰ ਸਰਕਾਰ ਬਣਨ ਤੋਂ ਬਾਅਦ ਉਹਨਾਂ ਨੇ ਇਹ ਵਾਅਦਾ ਪੂਰਾ ਨਹੀਂ ਕੀਤਾ। ਸਾਢੇ ਤਿੰਨ ਸਾਲ ਬੀਤ ਗਏ, ਪਰ ਅਜੇ ਤੱਕ ਕੋਈ ਦਲਿਤ ਉਪ-ਮੁੱਖ ਮੰਤਰੀ ਨਹੀਂ ਬਣਾਇਆ ਗਿਆ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਦੇ ਹੀ ਇੱਕ ਵਿਸ਼ੇਸ਼ ਐਸਆਈਟੀ (SIT) ਬਣਾਈ ਜਾਵੇਗੀ ਜੋ ਪੰਜ ਸਾਲਾਂ ਵਿੱਚ ਦਲਿਤਾਂ ਦੇ ਖਿਲਾਫ਼ ਹੋਏ ਅੱਤਿਆਚਾਰਾਂ ਅਤੇ ਝੂਠੇ ਕੇਸਾਂ ਦੀ ਜਾਂਚ ਕਰੇਗੀ ਅਤੇ ਸਖ਼ਤ ਸਜ਼ਾ ਦੀ ਸਿਫ਼ਾਰਸ਼ ਕਰੇਗੀ। ਲੱਗਭਗ ਚਾਰ ਸਾਲ ਪੂਰੇ ਹੋਣ ਵਾਲੇ ਹਨ, ਪਰ ਅਜੇ ਤੱਕ ਐਸਆਈਟੀ ਨਹੀਂ ਬਣਾਈ ਗਈ। ਉਹਨਾਂ ਕਿਹਾ  ਚੁਣਾਵੀ ਵਾਅਦਿਆਂ ਅਨੁਸਾਰ, ਅਜੇ ਤੱਕ ਦਲਿਤਾਂ ਦੀਆਂ ਨੌਕਰੀਆਂ ਲਈ  ਖਾਲੀ ਪਈਆ ਸੀਟਾਂ (ਬੈਕਲੌਗ) ਨੂੰ ਵੀ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਉਦਾਹਰਣਾ  ਬਹੁਤ ਹਨ, ਪਰ ਇਹਨਾਂ ਤਿੰਨ ਉਦਾਹਰਣਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਕੇਜਰੀਵਾਲ, ਭਗਵੰਤ ਮਾਨ ਅਤੇ ਉਹਨਾਂ ਦੀ ਪੂਰੀ ਕੈਬਨਿਟ ਦਲਿਤ-ਵਿਰੋਧੀ ਮਾਨਸਿਕਤਾ ਰੱਖਦੇ ਹਨ। ਇਸੇ ਕਰਕੇ ਉਹਨਾਂ ਨੇ ਕੈਬਨਿਟ ਵਿੱਚ ਪਾਸ ਕਰਦੇ ਸਮੇਂ ਅਤੇ ਵਿਧਾਨਸਭਾ ਵਿੱਚ ਪੇਸ਼ ਕਰਦੇ ਸਮੇਂ “ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਐਕਟ 2025” ਵਿੱਚ ਰਵਿਦਾਸੀਆ ਸਮਾਜ, ਵਾਲਮੀਕੀ ਸਮਾਜ, ਕਬੀਰ ਪੰਥ ਅਤੇ ਮਹਾਸ਼ਾ ਸਮੁਦਾਇ ਦੇ ਭਗਵਾਨਾਂ ਅਤੇ ਸੰਤਾਂ ਦੀ ਬੇਅਦਬੀ ਦੀ ਸਜ਼ਾ ਦਾ ਪ੍ਰਾਵਧਾਨ ਨਹੀਂ ਰੱਖਿਆ।ਸਾਂਪਲਾ ਨੇ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਸਰਕਾਰ ਵਿੱਚ ਬਾਲਮੀਕੀ ਸਮਾਜ, ਰਵਿਦਾਸ ਸਮਾਜ, ਕਬੀਰ ਸਮਾਜ ਅਤੇ ਮਹਾਸ਼ਾ ਸਮਾਜ ਨਾਲ ਸੰਬੰਧਿਤ ਵਿਧਾਇਕ ਅਤੇ ਮੰਤਰੀ ਵੀ ਹਨ, ਪਰ ਉਹਨਾਂ ਨੇ ਵੀ ਇਸ ਮਾਮਲੇ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਇਹ ਲੋਕ ਸੱਤਾ ਦੇ ਸੁੱਖ  ਵਿੱਚ ਆਪਣੇ ਕਰਤੱਵ ਨੂੰ ਭੁੱਲ ਗਏ ਹਨ।ਸਾਂਪਲਾ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਦਲਿਤਾਂ ਦੀਆਂ ਭਾਵਨਾਵਾਂ ਦੇ ਅਨੁਸਾਰ ਇਸ ਬਿੱਲ ਵਿੱਚ ਪ੍ਰਾਵਧਾਨ ਨਹੀਂ ਕੀਤਾ, ਤਾਂ ਉਹ ਸੜਕਾਂ ‘ਤੇ ਉਤਰ ਕੇ ਵਿਆਪਕ ਅਦੋਲਨ ਕਰਨਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleOccupational Therapy
Next articleਪਿੰਡ ਮੋਤੀਆਂ ਵਿੱਚ ਡਾ. ਰਾਜਕੁਮਾਰ ਚੱਬੇਵਾਲ ਨੇ ਨਸ਼ੇ ਦੇ ਖਿਲਾਫ ਦਿੱਤੀ ਸਸ਼ਕਤ ਆਵਾਜ਼, ਲੋਕਾਂ ਨੂੰ ਕੀਤਾ ਜਾਗਰੂਕ