ਭੀਖੀ (ਸਮਾਜ ਵੀਕਲੀ) (ਕਮਲ ਜਿੰਦਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਅੰਡਰ 11 ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚੋਂ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਦੇ ਬੱਚੇ ਰਵਜੋਤ ਸਿੰਘ ਨੇ ਲੰਬੀ ਛਾਲ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰੀ ਖੇਡਾਂ ਵਿਚ ਆਪਣਾ ਸਥਾਨ ਬਣਾਇਆ ਹੈ ।ਇਸ ਮੌਕੇ ਸਕੂਲ ਦੇ ਚੇਅਰਮੈਨ ਸ਼੍ਰੀ ਜੀਵੇਸ਼ ਸਿੰਗਲਾ ਜੀ ਨੇ ਬੱਚੇ ਨੂੰ ਵਧਾਈ ਦਿੱਤੀ ।ਉਹਨਾਂ ਦੱਸਿਆ ਕਿ ਇਹ ਬੱਚਾ ਆਪਣੀ ਮਿਹਨਤ ਸਦਕਾ ਰਾਜ ਪੱਧਰੀ ਖੇਡਾਂ ਵਿੱਚ ਆਪਣਾ ਸਥਾਨ ਬਣਾ ਸਕਿਆ ਹੈ। ਓਹਨਾਂ ਨੇ ਸਕੂਲ਼ ਦੇ ਡੀ ਪੀ ਮਨਪ੍ਰੀਤ ਸਿੰਘ ਦੀ ਵੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਇਹਨਾਂ ਦੀ ਜੀ ਤੋੜ ਮਿਹਨਤ ਸਦਕਾ ਅੱਜ ਬੱਚੇ ਨੂੰ ਇਹ ਮੈਡਲ ਹਾਸਿਲ ਹੋਇਆ ਹੈ।ਸਕੂਲ ਦੇ ਪ੍ਰਿੰਸੀਪਲ ਮੈਡਮ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਰਿਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



