ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) ਰਾਇਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਵਿਖੇ ਬਹੁਤ ਹੀ ਉਤਸ਼ਾਹ ਨਾਲ ਨਵੇਂ ਆਏ ਵਿਦਿਆਰਥੀਆਂ ਲਈ ਸਵਾਗਤੀ ਸਮਾਰੋਹ ਆਯੋਜਿਤ ਕਰਵਾਇਆ ਗਿਆ । ਇਸ ਸ਼ੁਭ ਮੌਕੇ ਤੇ ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਸਕੂਲ ਨੂੰ ਗੁਬਾਰਿਆ ਨਾਲ ਸਜਾਇਆ ਗਿਆ। ਇਸ ਪ੍ਰੋਗਰਾਮ ਦਾ ਆਰੰਭ ਸਵੇਰ ਦੀ ਸਭਾ ਨਾਲ ਹੋਇਆ । ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਮਨਮੋਹਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ । ਰਿਆਤ ਐਜੂਕੇਸ਼ਨਲ ਐਂਡ ਰਿਸਰਚ ਟਰੱਸਟ ਦੇ ਚੇਅਰਮੈਨ ਅਤੇ ਲੈਮਰਿਨ ਟੈਕ ਸਕਿਲਜ ਯੂਨੀਵਰਸਿਟੀ ਪੰਜਾਬ ਦੇ ਚਾਂਸਲਰ ਸ੍ਰੀ ਨਿਰਮਲ ਸਿੰਘ ਰਾਇਤ ਜੀ ਨੇ ਸੰਸਥਾ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਭਾਸ਼ਣ ਉਪਹਾਰ ਦੇ ਕੇ ਉਨਾਂ ਦਾ ਹੌਸਲਾ ਵਧਾਇਆ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਉਤਸਾਹਿਤ ਕੀਤਾ। ਇਸ ਸ਼ੁਭ ਮੌਕੇ ਤੇ ਜਨਮ ਦਿਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਅਧਿਆਪਕਾਂ ਦੁਆਰਾ ਨਵੇਂ ਆਏ ਵਿਦਿਆਰਥੀਆਂ ਦਾ ਤਿਲਕ ਲਗਾ ਕੇ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸਕੂਲ ਵਿੱਚ ਹਵਨ ਕਰਵਾਇਆ ਗਿਆ | ਲੈਮਰਿਨ ਟੈਕ ਸਕਿਲਜ ਯੂਨੀਵਰਸਿਟੀ ਦੇ ਰਜਿਸਟਰਾਰ ਸ਼੍ਰੀ ਬੀ.ਐਸ. ਸਤਿਆਲ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਅਤੇ ਉਨਾਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ। ਇਸ ਸ਼ੁਭ ਮੌਕੇ ਤੇ ਸਕੂਲ ਪ੍ਰਿੰਸੀਪਲ ਸ੍ਰੀ ਨਵੀਨ ਜੋਸ਼ੀ, ਨੀਰੂ ਸ਼ਰਮਾ, ਪ੍ਰਭਜੋਤ ਕੌਰ, ਸਤਵਿੰਦਰ ਕੌਰ, ਪੂਨਮ ਸ਼ਰਮਾ, ਰਮਨੀਤ ਕੌਰ ਅਤੇ ਹੋਰ ਅਧਿਆਪਕ,ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



